ਨਵਜੋਤ ਕੌਰ ਪਤੀ ਨੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ‘ਪਤਨੀ ਦਿਮਾਗੀ ਤੌਰ ‘ਤੇ ਬਿਮਾਰ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ’ ਅੰਮ੍ਰਿਤਸਰ (ਜੰਡਿਆਲਾ ਗੁਰੂ) : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਨਵਜੋਤ ਕੌਰ ਨਾਂ ਦੀ ਇਕ ਵਿਆਹੁਤਾ ਨੇ ਖੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਅਨੁਸਾਰ ਜੰਡਿਆਲਾ ਗੁਰੂ ਵਿੱਚ ਡੇਢ ਸਾਲਾ ਬੱਚੇ ਦੀ ਮਾਂ ਨੇ ਆਪਣੇ ਪੇਕੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਔਰਤ ਦੇ ਪਤੀ ‘ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਹੈ। ਮ੍ਰਿਤਕ ਲੜਕੀ ਦੀ ਮਾਂ ਨੇ ਦੋਸ਼ ਲਾਇਆ ਕਿ ਉਸ ਦੀ ਲੜਕੀ ਦੇ ਵਿਆਹ ਨੂੰ ਤਿੰਨ ਸਾਲ ਹੋ ਗਏ ਸਨ ਅਤੇ ਅੰਮ੍ਰਿਤਸਰ ਦੇ ਪਿੰਡ ਤਾਰਾਗੜ੍ਹ ਦਾ ਰਹਿਣ ਵਾਲਾ ਉਸ ਦਾ ਪਤੀ ਹਰਪ੍ਰੀਤ ਸਿੰਘ ਉਸ ਦੀ ਲੜਕੀ ਨੂੰ ਕਾਫੀ ਤੰਗ ਪ੍ਰੇਸ਼ਾਨ ਕਰਦਾ ਸੀ। ਦੂਜੇ ਪਾਸੇ ਮ੍ਰਿਤਕਾ ਦੇ ਪਤੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਨਵਜੋਤ ਕੌਰ ਦਿਮਾਗੀ ਤੌਰ ‘ਤੇ ਬਿਮਾਰ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਪੁਲੀਸ ਚੌਕੀ ਜੰਡਿਆਲਾ ਗੁਰੂ ਦੇ ਇੰਚਾਰਜ ਸਬ-ਇੰਸਪੈਕਟਰ ਰਘਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਾ ਅੰਤ