ਕਪੂਰਥਲਾ ਕੇਂਦਰੀ ਜੇਲ੍ਹ ਜੇਲ੍ਹ ਪ੍ਰਸ਼ਾਸਨ ਨੇ 6 ਕੈਦੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਕਪੂਰਥਲਾ: ਪੰਜਾਬ ਦੀਆਂ ਕੇਂਦਰੀ ਜੇਲ੍ਹਾਂ ਅਕਸਰ ਹੀ ਸੁਰਖੀਆਂ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਕਿਉਂਕਿ ਡਿਜ਼ੀਟਲ ਯੰਤਰ ਬਰਾਮਦ ਹੋਣ ਦੀਆਂ ਘਟਨਾਵਾਂ ਲਗਾਤਾਰ ਜਾਰੀ ਰਹਿੰਦੀਆਂ ਹਨ। ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚੋਂ ਕਈ ਮੋਬਾਈਲ ਫੋਨ, ਸਿਮ ਕਾਰਡ ਅਤੇ ਬੈਟਰੀਆਂ ਬਰਾਮਦ ਹੋਈਆਂ ਹਨ। ਕਪੂਰਥਲਾ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਘੱਟੋ-ਘੱਟ 5 ਮੋਬਾਈਲ ਫ਼ੋਨ, 5 ਸਿਮ ਕਾਰਡ ਅਤੇ 5 ਬੈਟਰੀਆਂ ਬਰਾਮਦ ਹੋਈਆਂ ਹਨ। ਜੇਲ੍ਹ ਪ੍ਰਸ਼ਾਸਨ ਨੇ ਕਪੂਰਥਲਾ ਥਾਣੇ ਵਿੱਚ ਛੇ ਕੈਦੀਆਂ ਖ਼ਿਲਾਫ਼ ਜੇਲ੍ਹ ਐਕਟ ਦੀ 52-ਏ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਹਨ। ਦਾ ਅੰਤ