ਕਰਜ਼ੇ ਤੋਂ ਪ੍ਰੇਸ਼ਾਨ ਇੱਕ ਲੜਕੀ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂਲਟਕਦੀਆਂ ਮਿਲੀਆਂ ਲਾਸ਼ਾਂ


ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਜਲੰਧਰ ਦੇ ਪਿੰਡ ਡਰੌਲੀ ਖੁਰਦ ‘ਚ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਕਰਜ਼ੇ ਤੋਂ ਪ੍ਰੇਸ਼ਾਨ ਇੱਕ ਲੜਕੀ ਸਮੇਤ ਇੱਕੋ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਮਨਮੋਹਨ ਸਿੰਘ (55), ਉਸ ਦੀ ਪਤਨੀ ਸਰਬਜੀਤ ਕੌਰ (55), ਦੋ ਧੀਆਂ ਪ੍ਰਭਜੋਤ ਉਰਫ਼ ਜੋਤੀ (32), ਗੁਰਪ੍ਰੀਤ ਕੌਰ ਉਰਫ਼ ਗੋਪੀ (31), ਜੋਤੀ ਪੁੱਤਰੀ ਅਮਨ (3) ਵਜੋਂ ਹੋਈ ਹੈ। ਆਦਮਪੁਰ ਦੇ ਡੀ.ਐਸ.ਪੀ ਵਿਜੇਕੰਵਰ ਅਨੁਸਾਰ ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਡਰੌਲੀ ਖੁਰਦ ਸਥਿਤ ਡਾਕਖਾਨੇ ‘ਤੇ ਕੰਮ ਕਰਦੇ ਮਨਮੋਹਨ ਸਿੰਘ ਅਤੇ ਉਸਦੇ ਪਰਿਵਾਰ ਨੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਮਨਮੋਹਨ ਦੇ ਜਵਾਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਦਿਨ ਤੋਂ ਆਪਣੇ ਸਹੁਰੇ ਨੂੰ ਫੋਨ ਕਰ ਰਿਹਾ ਸੀ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਐਤਵਾਰ ਦੇਰ ਸ਼ਾਮ ਜਦੋਂ ਉਹ ਖੁਦ ਡਰੌਲੀ ਖੁਰਦ ਪਹੁੰਚੇ ਤਾਂ ਘਰ ‘ਚ ਪੰਜਾਂ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਪੁਲਿਸ ਮੁਤਾਬਕ ਘਟਨਾ ਵਾਲੀ ਥਾਂ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਹਾਲਾਂਕਿ ਅਧਿਕਾਰਤ ਤੌਰ ‘ਤੇ ਕਿਸੇ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲ ਰਿਹਾ ਹੈ ਕਿ ਪਰਿਵਾਰ ਨੇ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕੀਤੀ ਹੈ। ਨੇੜਲੇ ਲੋਕਾਂ ਦਾ ਕਹਿਣਾ ਹੈ ਕਿ ਮਨਮੋਹਨ ਸਿੰਘ ਲੰਬੇ ਸਮੇਂ ਤੋਂ ਕਰਜ਼ੇ ਤੋਂ ਪ੍ਰੇਸ਼ਾਨ ਸੀ। ਥਾਣਾ ਆਦਮਪੁਰ ਦੇ ਐਸਐਚਓ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਫੋਰੈਂਸਿਕ ਟੀਮ ਵੀ ਜਾਂਚ ਲਈ ਪਹੁੰਚ ਗਈ ਹੈ। ਐਸਐਸਪੀ ਮੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਇਹ ਸਪੱਸ਼ਟ ਹੋ ਸਕੇਗਾ ਕਿ ਮਨਮੋਹਨ ਸਿੰਘ ਨੇ ਚਾਰਾਂ ਦੀ ਹੱਤਿਆ ਕਰਨ ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ ਜਾਂ ਨਹੀਂ। ਪੁਲਸ ਨੂੰ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *