ਕਰਨਾਟਕ ਦੇ 15 ਪ੍ਰਾਈਵੇਟ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ ⋆ D5 News


ਬੈਂਗਲੁਰੂ, ਕਰਨਾਟਕ ਦੇ 15 ਪ੍ਰਾਈਵੇਟ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ 1 ਦਸੰਬਰ ਨੂੰ ਈ-ਮੇਲ ਰਾਹੀਂ ਦਿੱਤੀ ਗਈ। ਸਾਰੇ ਸਕੂਲਾਂ ਨੂੰ ਇੱਕੋ ਸਮੇਂ ਇੱਕ ਈ-ਮੇਲ ਮਿਲੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲਾਂ ਦੇ ਅੰਦਰ ਬੰਬ ਰੱਖੇ ਗਏ ਹਨ, ਜਿਸ ਦੀ ਸੂਚਨਾ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਦਿੱਤੀ। ਪੁਲੀਸ ਨੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚੋਂ ਬਾਹਰ ਕੱਢ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਐਂਟੀ ਸਾਬੋਟੇਜ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਹਾਲਾਂਕਿ ਅਜੇ ਤੱਕ ਕੁਝ ਪਤਾ ਨਹੀਂ ਲੱਗਾ ਹੈ।
ਬੈਂਗਲੁਰੂ ਪੁਲਸ ਨੇ ਦੱਸਿਆ ਕਿ ਸਾਰੇ ਸਕੂਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਹਨ। ਪੂਰੇ ਸ਼ਹਿਰ ‘ਚ ਅਲਰਟ ਹੈ। ਬੰਬ ਦੀ ਸੂਚਨਾ ਮਿਲਣ ‘ਤੇ ਮਾਪੇ ਆਪਣੇ ਬੱਚਿਆਂ ਨੂੰ ਲੈਣ ਪਹੁੰਚੇ ਸਨ। ਇਸ ਨਾਲ ਹਫੜਾ-ਦਫੜੀ ਮਚ ਗਈ। ਹਾਲਾਂਕਿ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕਰਨਾਟਕ ਦੇ ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਨੇ ਸਕੂਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਡਿਪਟੀ ਸੀਐੱਮ ਨੇ ਕਿਹਾ- ਟੀਵੀ ‘ਤੇ ਸਕੂਲ ‘ਚ ਬੰਬ ਦੀ ਖਬਰ ਦੇਖ ਕੇ ਡਰ ਗਿਆ। ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਮਿਲੀਆਂ ਹਨ, ਉਨ੍ਹਾਂ ਵਿੱਚੋਂ ਕੁਝ ਸਕੂਲ ਮੇਰੇ ਘਰ ਦੇ ਨੇੜੇ ਹਨ।ਪੁਲਿਸ ਨੇ ਮੈਨੂੰ ਈ-ਮੇਲ ਦਿਖਾਈ ਹੈ। ਇਹ ਜਾਅਲੀ ਲੱਗਦਾ ਹੈ। ਕੁਝ ਸ਼ਰਾਰਤੀ ਅਨਸਰਾਂ ਨੇ ਅਜਿਹਾ ਕੀਤਾ ਹੋ ਸਕਦਾ ਹੈ। ਅਸੀਂ ਉਨ੍ਹਾਂ ਨੂੰ 24 ਘੰਟਿਆਂ ਵਿੱਚ ਫੜ ਲਵਾਂਗੇ। ਸਾਈਬਰ ਕ੍ਰਾਈਮ ਪੁਲਿਸ ਸਰਗਰਮ ਹੈ। ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਪਰ ਸਾਨੂੰ ਚੌਕਸ ਰਹਿਣਾ ਚਾਹੀਦਾ ਹੈ।ਸਕੂਲਾਂ ਵਿੱਚ ਪੁਲਿਸ ਦੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਸਾਰੇ ਵਿਦਿਆਰਥੀ ਅਤੇ ਸਟਾਫ ਸੁਰੱਖਿਅਤ ਹਨ। ਪੁਲਿਸ ਦੇ ਅਨੁਸਾਰ, 8 ਅਪ੍ਰੈਲ, 2022 ਨੂੰ, ਬੈਂਗਲੁਰੂ ਦੇ ਸੱਤ ਸਕੂਲਾਂ ਨੂੰ ਇਸੇ ਤਰ੍ਹਾਂ ਦੇ ਬੰਬ ਦੀ ਧਮਕੀ ਮਿਲੀ ਸੀ, ਪਰ ਇਹ ਸਿਰਫ ਅਫਵਾਹ ਹੀ ਨਿਕਲੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *