ਬੈਂਗਲੁਰੂ, 6 ਮਾਰਚ-ਕਰਨਾਟਕ ਲੋਕਾਯੁਕਤ ਭਾਜਪਾ ਵਿਧਾਇਕ ਮਡਲ ਵਿਰੂਪਕਸ਼ਪਾ ਖਿਲਾਫ ਲੁੱਕਆਊਟ ਨੋਟਿਸ ਜਾਰੀ ਕਰੇਗਾ। ਇਸ ਦੌਰਾਨ ਗ੍ਰਿਫਤਾਰੀ ਦੇ ਡਰੋਂ ਭਾਜਪਾ ਵਿਧਾਇਕ ਨੇ ਆਪਣੀ ਅਗਾਊਂ ਜ਼ਮਾਨਤ ਲਈ ਕਰਨਾਟਕ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਦਾ ਸਰਕਾਰੀ ਅਧਿਕਾਰੀ ਪੁੱਤਰ 40 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਫਰਾਰ ਹੈ। ਲੋਕਾਯੁਕਤ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਵਿਰੂਪਕਸ਼ੱਪਾ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਵਿਦੇਸ਼ ਭੱਜਣ ਦੀ ਤਿਆਰੀ ਕਰ ਰਿਹਾ ਹੈ। ਦੇਸ਼ ਦੇ ਸਾਰੇ ਹਵਾਈ ਅੱਡਿਆਂ ਨੂੰ ਲੁੱਕਆਊਟ ਨੋਟਿਸ ਭੇਜੇ ਜਾਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।