ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਡੀ.ਸੀ ਦਫਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕਲਮ ਛੋੜ ਹੜਤਾਲ ਦਾ ਐਲਾਨ ਕਰਨ ਵਾਲੇ ਮੁਲਾਜ਼ਮਾਂ, ਪਟਵਾਰੀ ਅਤੇ ਕਾਨੂੰਗੋ ਯੂਨੀਅਨਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਹੈ।ਉਨ੍ਹਾਂ ਟਵੀਟ ਕਰਕੇ ਲਿਖਿਆ ਹੈ
ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ…
— Bhagwant Mann (@BhagwantMann) August 30, 2023
ਡੀਸੀ ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਵਿੱਚ ਕੰਮ ਕਰਦੇ ਮਨਿਸਟੀਰੀਅਲ ਸਟਾਫ਼ ਨੇ ਆਪਣੀਆਂ ਮੰਗਾਂ ਨੂੰ ਲੈ ਕੇ 11 ਤੋਂ 13 ਸਤੰਬਰ ਤੱਕ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕਰ ਰਹੀ। ਉਨ੍ਹਾਂ ਵੱਲੋਂ ਵਾਰ-ਵਾਰ ਆਪਣੀਆਂ ਮੰਗਾਂ ਸਬੰਧੀ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦੇਣ ’ਤੇ ਤੁਰੰਤ ਮੌਕੇ ’ਤੇ ਹੀ ਪਿੱਛੇ ਹਟ ਜਾਂਦੀ ਹੈ।ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਮੁਲਾਜ਼ਮਾਂ ਦੀਆਂ ਤਰੱਕੀਆਂ ਅਜੇ ਤੱਕ ਨਹੀਂ ਕੀਤੀਆਂ ਗਈਆਂ। ਯੂਨੀਅਨ ਵੱਲੋਂ ਕਈ ਵਾਰ ਮੀਟਿੰਗਾਂ ਕਰਕੇ ਸਰਕਾਰ ਨੂੰ ਤਰੱਕੀ ਲਈ ਲਾਈਨ ਵਿੱਚ ਲੱਗੇ ਮੁਲਾਜ਼ਮਾਂ ਦੀਆਂ ਸੂਚੀਆਂ ਦਿੱਤੀਆਂ ਜਾ ਚੁੱਕੀਆਂ ਹਨ। ਹਰ ਵਾਰ ਸਾਨੂੰ ਭਰੋਸਾ ਮਿਲਦਾ ਹੈ ਕਿ ਜਲਦੀ ਹੀ ਕੋਈ ਫੈਸਲਾ ਲਿਆ ਜਾ ਰਿਹਾ ਹੈ, ਪਰ ਕੁਝ ਨਹੀਂ ਹੁੰਦਾ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.