ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜ਼ਿਮਨੀ ਚੋਣਾਂ ਲਈ ਵੋਟਿੰਗ 10 ਮਈ ਨੂੰ ਹੋਵੇਗੀ ਜਲੰਧਰ: ਲੋਕ ਸਭਾ ਜ਼ਿਮਨੀ ਚੋਣ ਲਈ ਜਲੰਧਰ ਤੋਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।ਭਾਰਤੀ ਜਨਤਾ ਪਾਰਟੀ ਨੇ ਜਲੰਧਰ ਲੋਕ ਸਭਾ ਦੀ ਹੋਣ ਵਾਲੀ ਉਪ ਚੋਣ ਲਈ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। . ਸੀਟ ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ ਅਤੇ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ। ਜ਼ਿਕਰਯੋਗ ਹੈ ਕਿ ਜਨਵਰੀ 2023 ‘ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਸੀ। ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਹੈ। ਦਾ ਅੰਤ
