ਕਾਂਗਰਸ ਆਗੂ ਰਾਹੁਲ ਗਾਂਧੀ ਬੀਐਮਟੀਸੀ ਬੱਸ ਵਿੱਚ ਸਫ਼ਰ ਕਰਦੇ ਹੋਏ



ਰਾਹੁਲ ਗਾਂਧੀ ਰਾਹੁਲ ਗਾਂਧੀ ਨੇ ਬੱਸ ਵਿੱਚ ਕਾਲਜ ਵਿਦਿਆਰਥੀਆਂ ਅਤੇ ਕੰਮਕਾਜੀ ਔਰਤਾਂ ਦੇ ਇੱਕ ਸਮੂਹ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਬੈਂਗਲੁਰੂ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੇ ਦੌਰੇ ‘ਤੇ ਹਨ। ਸ਼ਨੀਵਾਰ ਨੂੰ ਜਿੱਥੇ ਰਾਹੁਲ ਗਾਂਧੀ ਡਿਲੀਵਰੀ ਬੁਆਏ ਦੇ ਸਕੂਟਰ ‘ਤੇ ਸਵਾਰ ਨਜ਼ਰ ਆਏ। ਸੋਮਵਾਰ ਯਾਨੀ ਅੱਜ ਉਹ ਆਮ ਆਦਮੀ ਦੇ ਨਾਲ ਬੈਂਗਲੁਰੂ ‘ਚ BMTC ਦੀ ਬੱਸ ਫੜੀ। ਬੈਂਗਲੁਰੂ ਮੈਟਰੋਪੋਲੀਟਨ ਟਰਾਂਸਪੋਰਟ ਕਾਰਪੋਰੇਸ਼ਨ (ਬੀਐਮਟੀਸੀ) ਦੀ ਬੱਸ ਵਿੱਚ ਸਫ਼ਰ ਕਰਦੇ ਹੋਏ ਰਾਹੁਲ ਗਾਂਧੀ ਨੇ ਕਾਲਜ ਦੀਆਂ ਵਿਦਿਆਰਥਣਾਂ ਅਤੇ ਕੰਮਕਾਜੀ ਔਰਤਾਂ ਦੇ ਇੱਕ ਸਮੂਹ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਦੀ ਯਾਤਰਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਰਾਹੁਲ ਗਾਂਧੀ ਬੱਸ ਵਿੱਚ ਇੱਕ ਔਰਤ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਮਹਿਲਾ ਯਾਤਰੀਆਂ ਨਾਲ ਗੱਲਬਾਤ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ, ਗ੍ਰਹਿਲਕਸ਼ਮੀ ਸਕੀਮ, ਬੀਐਮਟੀਸੀ ਅਤੇ ਕੇਐਸਆਰਟੀਸੀ ਵੱਲੋਂ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਕਾਂਗਰਸ ਦੀ ਗਰੰਟੀ ਸਮੇਤ ਕਈ ਹੋਰ ਵਿਸ਼ਿਆਂ ’ਤੇ ਖੁੱਲ੍ਹ ਕੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਕਰਨਾਟਕ ‘ਚ ਲੜੀਵਾਰ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ। ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ

Leave a Reply

Your email address will not be published. Required fields are marked *