ਪੰਜਾਬ ਕਾਂਗਰਸ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਅੰਤਿਮ ਸੰਸਕਾਰ ਪਟਿਆਲਾ ਵਿਖੇ ਹੋਵੇਗਾ। ਦੱਸ ਦੇਈਏ ਕਿ 2003 ਵਿੱਚ ਬੀਰ ਦਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਨ। ਉਹ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਰਹੇ ਹਨ ਅਤੇ 1980 ਵਿਚ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਅਤੇ ਸਿਆਸੀ ਖੇਤਰ ਵਿਚ ਸਰਗਰਮ ਭੂਮਿਕਾ ਨਿਭਾਉਣੀ ਸ਼ੁਰੂ ਕੀਤੀ ਅਤੇ 2002 ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ। ਬੀਰਦਵਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਪੀਜੀਆਈ ਵਿੱਚ ਦਾਖ਼ਲ ਸੀ ਅਤੇ ਫੂਡ ਪਾਈਪ ਵਿੱਚ ਕੈਂਸਰ ਨਾਲ ਜੂਝ ਰਿਹਾ ਸੀ। ਬੀਰਦਵਿੰਦਰ ਸਿੰਘ ਪੁੱਤਰ ਅਨੰਤਵੀਰ ਸਿੰਘ ਸਰਾਓ ਅਤੇ ਉਸ ਦੀ ਬੇਟੀ ਵਿੰਕੂ ਸਰਾਓ ਨੇ ਦੱਸਿਆ ਕਿ ਬੀਤੀ 16 ਜੂਨ ਨੂੰ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਪੀ.ਜੀ.ਆਈ. ਅੱਜ ਸਵੇਰੇ 11 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।