ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਸੁਸ਼ੀਲ ਕੁਮਾਰ ਰਿੰਕੂ ‘ਤੇ ਕਾਰਵਾਈ ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਕਾਂਗਰਸ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤੀ ਹੈ। ਅਜਿਹੀਆਂ ਅਟਕਲਾਂ ਹਨ ਕਿ ਸੁਸ਼ੀਲ ਕੁਮਾਰ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ ਅਤੇ ਪਾਰਟੀ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਦਾ ਅੰਤ