ਮੁੰਬਈ— ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ‘ਚ ਦਾਖਲ ਦੇਸ਼ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ਏਐਨਆਈ ਅਤੇ ਪਰਿਵਾਰ ਨੇ ਕੀਤੀ ਹੈ। ਦੱਸ ਦੇਈਏ ਕਿ ਰਾਜੂ ਪਿਛਲੇ 42 ਦਿਨਾਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਸਨ। 10 ਅਗਸਤ ਤੋਂ ਲਗਾਤਾਰ ਬੇਹੋਸ਼ ਚੱਲ ਰਹੇ ਰਾਜੂ ਸ੍ਰੀਵਾਸਤਵ ਨੂੰ ਇੱਕ ਮਹੀਨੇ ਬਾਅਦ ਵੀ ਹੋਸ਼ ਨਹੀਂ ਆਇਆ। ਇਸ ਕਾਰਨ ਡਾਕਟਰਾਂ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਲਈ ਵੀ ਚਿੰਤਾ ਬਣੀ ਹੋਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।