ਕਾਰਜਕਾਰੀ ਇੰਜਨੀਅਰ ਮਾਈਨਿੰਗ ਰੂਪਨਗਰ ਪੁਨੀਤ ਸ਼ਰਮਾ ਮੁਅੱਤਲ


ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਭ੍ਰਿਸ਼ਟਾਚਾਰ ਨੂੰ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਅਮਲ ਕਰਦਿਆਂ ਕਾਰਜਕਾਰੀ ਇੰਜੀਨੀਅਰ ਮਾਈਨਿੰਗ ਰੂਪਨਗਰ ਪੁਨੀਤ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ, ਕਾਰਜਕਾਰੀ ਇੰਜੀਨੀਅਰ ਮਾਈਨਿੰਗ ਰੂਪਨਗਰ ਪੁਨੀਤ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੁਨੀਤ ਸ਼ਰਮਾ ਦੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਗੈਰ-ਕਾਨੂੰਨੀ ਮਾਈਨਿੰਗ ਦੀਆਂ ਬਕਾਇਦਾ ਰਿਪੋਰਟਾਂ ਅਤੇ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਦੇ ਆਧਾਰ ‘ਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਾਨਸੂਨ ਦੌਰਾਨ ਮਾਈਨਿੰਗ ਦੀ ਮਨਾਹੀ ਹੈ। ਪਰ ਜ਼ਿਲ੍ਹਾ ਰੋਪੜ ਦੇ ਖੇੜਾ ਕਲਮੋਟ ਇਲਾਕੇ ਅਤੇ ਹੋਰ ਆਸਪਾਸ ਦੇ ਇਲਾਕਿਆਂ ਵਿੱਚ ਦੇਰ ਰਾਤ ਮਾਈਨਿੰਗ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਮੁਅੱਤਲ ਕੀਤਾ ਗਿਆ ਅਧਿਕਾਰੀ ਘੱਟ ਸਮਰੱਥਾ ਵਾਲੇ ਤੋਲ ਵਾਲੇ ਪੁਲ, ਜੋ ਕਿ ਸਾਰੇ ਆਕਾਰ ਦੇ ਵਾਹਨਾਂ ਲਈ ਫਿੱਟ ਨਹੀਂ ਸਨ, ਲਗਾਉਣ ਲਈ ਠੇਕੇਦਾਰਾਂ ਨੂੰ ਸਮੇਂ ਸਿਰ ਨੋਟਿਸ ਜਾਰੀ ਕਰਨ ਵਿੱਚ ਅਸਫਲ ਰਿਹਾ। ਸ੍ਰੀ ਬੈਂਸ ਨੇ ਕਿਹਾ ਕਿ ਉਕਤ ਅਧਿਕਾਰੀ ਨੇ ਜ਼ਿਲ੍ਹੇ ਵਿੱਚ ਕਾਨੂੰਨੀ ਮਾਈਨਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਦਮ ਨਹੀਂ ਚੁੱਕੇ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਭਾਰੀ ਬੋਝ ਪਿਆ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੰਤਰੀ ਨੇ ਭਗਵੰਤ ਮਾਨ ਸਰਕਾਰ ਦੀ ਗੈਰ-ਕਾਨੂੰਨੀ ਮਾਈਨਿੰਗ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਅਧਿਕਾਰੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਅਤੇ ਇੱਥੋਂ ਤੱਕ ਕਿ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

Leave a Reply

Your email address will not be published. Required fields are marked *