ਐਸ.ਏ.ਐਸ.ਨਗਰ/ਚੰਡੀਗੜ੍ਹ: ਕਿਰਤ ਵਿਭਾਗ ਪੰਜਾਬ ਦਾ ਪੋਰਟਲ https://pblabour.gov.in ਜਿਸ ‘ਤੇ ਕਿਰਤ ਵਿਭਾਗ ਨਾਲ ਸਬੰਧਤ ਸੇਵਾਵਾਂ ਆਨਲਾਈਨ ਸਵੀਕਾਰ ਕੀਤੀਆਂ ਜਾ ਰਹੀਆਂ ਹਨ, ਨੂੰ ਜ਼ਰੂਰੀ ਰੱਖ-ਰਖਾਅ ਕਾਰਨ 2 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਕਿਰਤ ਵਿਭਾਗ ਨਾਲ ਸਬੰਧਤ ਪੋਰਟਲ ‘ਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਆਨਲਾਈਨ ਸੇਵਾਵਾਂ ਜ਼ਰੂਰੀ ਰੱਖ-ਰਖਾਅ ਕਾਰਨ 29 ਤੋਂ 30 ਸਤੰਬਰ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਆਨਲਾਈਨ ਸੇਵਾਵਾਂ ਇਨ੍ਹਾਂ ਦਿਨਾਂ ਵਿੱਚ ਉਪਲਬਧ ਨਹੀਂ ਹੋਣਗੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।