ਕਿਸਾਨਾਂ ਨੇ ਮੂੜ ਖੋਲਿਆਂ ਸਰਕਾਰ ਖਿਲਾਫ਼ ਮੋਰਚਾ, CM ਮਾਨ ਦੇ ਘਰ ਦਾ ਕੀਤਾ ਘਿਰਾਓ


ਸੰਗਰੂਰ: ਸੰਯੁਕਤ ਕਿਸਾਨ ਮੋਰਚਾ ਵੱਲੋਂ ਮੂੜ ਤੋਂ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਭਗਵਤ ਸਿੰਘ ਮਾਨ ਦੇ ਘਰ ਦੇ ਬਾਹਰ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਧਰਨਾ ਦਿੱਤਾ ਹੈ। ਦੱਸ ਦੇਈਏ ਕਿ ਇਸ ਧਰਨੇ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਹੈ।
Lakha Sidhana ਨੇ ਕੀਤਾ ਵੱਡਾ ਐਲਾਨ, ਲੋਕ ਹੋਏ ਇਕੱਠੇ, ਸੜਕਾਂ ਜਾਮ | D5 Channel Punjabi
ਇਹ ਨੇ ਮੰਗਾਂ

ਹੜ੍ਹਾਂ ਕਾਰਨ ਪੂਰੀ ਤਰ੍ਹਾਂ ਨੁਕਸਾਨੀ ਗਈ ਫ਼ਸਲ ਦਾ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਦੁਬਾਰਾ ਬੀਜੀ ਫ਼ਸਲ ਲਈ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।
ਜਿਨ੍ਹਾਂ ਦੇ ਘਰ ਹੜ੍ਹਾਂ ਕਾਰਨ ਰੁੜ੍ਹ ਗਏ ਹਨ, ਉਨ੍ਹਾਂ ਨੂੰ 500,000 ਰੁਪਏ ਅਤੇ ਜਿਨ੍ਹਾਂ ਦੇ ਪਸ਼ੂ ਮਾਰੇ ਗਏ ਹਨ, ਉਨ੍ਹਾਂ ਨੂੰ 100,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
ਜੇ ਕਿਸੇ ਦੇ ਪਰਿਵਾਰਕ ਮੈਂਬਰ ਦੀ ਹੜ੍ਹ ਕਾਰਨ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਕਿਸਾਨਾਂ ਨੂੰ ਵੀ ਵੱਖਰਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਦੇ ਖੇਤ ਹੜ੍ਹਾਂ ਕਾਰਨ ਤਬਾਹ ਹੋ ਗਏ ਸਨ ਅਤੇ ਜਿਨ੍ਹਾਂ ਦੀਆਂ ਮੋਟਰਾਂ ਹੜ੍ਹ ਦੇ ਪਾਣੀ ਕਾਰਨ ਬੰਦ ਹੋ ਗਈਆਂ ਸਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *