Site icon Geo Punjab

ਕਿਸਾਨ ਅੰਦੋਲਨ ਦਾ ਛੇਵਾਂ ਦਿਨ :- ਕੇਂਦਰ-ਕਿਸਾਨਾਂ ਦੀ ਹੋਵੇਗੀ ਮੀਟਿੰਗ, ਪਹਿਲਾਂ 3 ਮੀਟਿੰਗਾਂ ਬੇਸਿੱਟਾ


ਕਿਸਾਨ ਅੰਦੋਲਨ ਦਾ ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਰੁਕੇ ਹੋਏ ਹਨ। ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਚੌਥੀ ਬੈਠਕ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਕਿਸਾਨਾਂ ਨੇ ਤੀਜੀ ਬੈਠਕ ਤੋਂ ਬਾਅਦ ਹਰਿਆਣਾ ਦੇ ਬਾਰਡਰਾਂ ਤੇ ਸੀਜਫਾਇਰ ਦਾ ਐਲਾਨ ਕਰ ਦਿੱਤਾ ਸੀ। ਕਿ ਨਾ ਪੁਲਿਸ ਕੋਈ ਕਾਰਵਾਈ ਕਰੇਗੀ ਨਾ ਕਿਸਾਨ ਬਾਰਡਰ ਪਾਰ ਕਰਨ ਦੀ ਕੋਸ਼ਿਸ ਕਰਨਗੇ। ਅੱਜ ਹੋਣ ਵਾਲੀ ਬੈਠਕ ਤੋਂ ਬਾਅਦ ਵੱਡੇ ਐਲਾਨ ਹੋਣ ਦੀ ਸੰਭਾਵਨਾ ਹੈ

ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨਾਂ ਦੇ ਸਮਰਥਨ ਵਿੱਚ ਆ ਗਏ ਹਨ। ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਨੇ ਦੁਪਹਿਰ ਨੂੰ ਕੁਰੂਕਸ਼ੇਤਰ ਵਿੱਚ ਕਿਸਾਨ-ਖਾਪ ਪੰਚਾਇਤ ਬੁਲਾਈ ਹੈ। ਇੱਥੋਂ ਹਰਿਆਣਾ ਵਿੱਚ ਵੀ ਅੰਦੋਲਨ ਦਾ ਐਲਾਨ ਕੀਤਾ ਜਾ ਸਕਦਾ ਹੈ।
ਪੰਜਾਬ ਵਿੱਚ ਟੋਲ ਫ੍ਰੀ ਰਹਿਣਗੇ। ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਜੁੜੇ ਕਿਸਾਨ ਹੜਤਾਲ ‘ਤੇ ਬੈਠੇ ਹਨ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਢਿੱਲੋਂ ਦੇ ਘਰਾਂ ਅੱਗੇ ਧਰਨਾ ਵੀ ਦਿੱਤਾ ਹੈ। ਇਸ ਅੰਦੋਲਨ ਦੌਰਾਨ ਹੁਣ ਤੱਕ ਇੱਕ ਕਿਸਾਨ ਅਤੇ ਸਬ ਇੰਸਪੈਕਟਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਚੁੱਕੀ ਹੈ।

ਬੀਤੇ ਕੱਲ੍ਹ ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਸੀ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਚਾਹੇ ਤਾਂ ਆਰਡੀਨੈਂਸ ਲਿਆ ਕੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇ ਸਕਦੀ ਹੈ। ਬਾਅਦ ਵਿੱਚ, ਇੱਕ ਬਿੱਲ ਸੰਸਦ ਵਿੱਚ ਲਿਆਇਆ ਜਾ ਸਕਦਾ ਹੈ ਅਤੇ ਇਸਨੂੰ ਕਾਨੂੰਨ ਵਿੱਚ ਬਦਲਿਆ ਜਾ ਸਕਦਾ ਹੈ। ਅਜਿਹਾ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਕੀਤਾ ਜਾ ਚੁੱਕਾ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version