PATIALA, INDIA – FEBRUARY 23: Punjab Police personnel at Shambhu border in Patiala district as tension mounted between Punjab and Haryana over the Satluj-Yamuna Link (SYL) canal issue in the wake of the threat by the Indian National Lok Dal (INLD) to dig the canal on February 23, 2017 in Patiala, India. Top leaders of the Indian National Lok Dal (INLD), including Abhay Chautala, 18 other MLAs and two MPs, were arrested by Punjab Police at Shambhu barrier on the Punjab-Haryana border on Thursday after they, along with several supporters, entered the state to undertake digging of the Sutlej-Yamuna Link (SYL) Canal. (Photo by Anil Dayal/Hindustan Times via Getty Images)
ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਚੰਡੀਗੜ੍ਹ ਦੇ ਸੈਕਟਰ 17 ਸਥਿਤ ਪਰੇਡ ਗਰਾਊਂਡ ਵਿੱਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕਰ ਰਹੇ ਹਨ। ਹਾਲਾਂਕਿ ਪੁਲਿਸ ਨੇ ਇਨ੍ਹਾਂ ਨੂੰ ਚੰਡੀਗੜ੍ਹ ‘ਚ ਦਾਖ਼ਲ ਹੋਣ ਤੋਂ ਰੋਕਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਮੋਹਾਲੀ ਨਾਲ ਲੱਗਦ ਚੰਡੀਗੜ੍ਹ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲੇ ਰਸਤਿਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਪੁਲੀਸ ਨੇ ਕਰੀਬ 27 ਰਸਤਿਆਂ ’ਤੇ ਬੈਰੀਕੇਡਿੰਗ ਲਾ ਦਿੱਤੀ ਹੈ। ਜਿੱਥੇ ਰਿਜ਼ਰਵ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।ਯੂਟੀ ਪੁਲਿਸ ਦੇ 4 ਹਜ਼ਾਰ ਜਵਾਨ ਚੰਡੀਗੜ੍ਹ ਦੀ ਸਰਹੱਦ ‘ਤੇ ਤਾਇਨਾਤ ਕੀਤੇ ਗਏ ਹਨ। ਮੁਹਾਲੀ ਪੁਲੀਸ ਦੇ ਡੇਢ ਹਜ਼ਾਰ ਮੁਲਾਜ਼ਮ ਸਰਹੱਦ ’ਤੇ ਖੜ੍ਹੇ ਕੀਤੇ ਗਏ ਹਨ। ਕਿਸਾਨਾਂ ਨੂੰ ਰੋਕਣ ਦੀ ਜ਼ਿੰਮੇਵਾਰੀ ਡੀਐਸਪੀ ਪੱਧਰ ਦੇ ਅਧਿਕਾਰੀ ਨੂੰ ਦਿੱਤੀ ਗਈ ਹੈ।ਅੰਬਾਲਾ ਦੇ ਸ਼ੰਭੂ ਸਰਹੱਦ ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇੱਥੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ ਜਾ ਰਹੇ ਹਨ। ਜਿਸ ਨੂੰ ਹਰਿਆਣਾ ਅਤੇ ਪੰਜਾਬ ਦੀ ਪੁਲਿਸ ਨਾਕਾਬੰਦੀ ਕਰਕੇ ਰੋਕ ਰਹੀ ਹੈ। ਅੰਬਾਲਾ ਰੇਂਜ ਦੇ ਆਈਜੀ ਸ਼ਿਬਾਜ਼ ਕਵੀਰਾਜ ਹਰਿਆਣਾ ਤੋਂ ਇੱਥੇ ਪੁੱਜੇ ਹਨ। ਕਿਸੇ ਵੀ ਕਿਸਾਨ ਨੂੰ ਇੱਥੋਂ ਲੰਘਣ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਸ਼ੰਭੂ ਬਾਰਡਰ ‘ਤੇ ਭਾਰੀ ਜਾਮ ਲੱਗਾ ਹੋਇਆ ਹੈ।ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਪੰਜਾਬ ਅਤੇ ਹਰਿਆਣਾ ‘ਚ ਪੁਲਿਸ ਨੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਸੀ। ਬਹੁਤ ਸਾਰੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਜਾਂ ਨਜ਼ਰਬੰਦ ਕਰ ਦਿੱਤਾ ਗਿਆ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
