ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ
ਪ੍ਰਸਿੱਧ ਸ਼ਾਇਰ ਅਤੇ ਆਮ ਆਦਮੀ ਪਾਰਟੀ ਦੇ ਕਿਸੇ ਸਮੇਂ ਵੱਡੇ ਨੇਤਾ ਰਹੇ ਕੁਮਾਰ ਵਿਸ਼ਵਾਸ ਖਿਲਾਫ ਰੋਪੜ ‘ਚ ਦਾਇਰ ਕੀਤੀ ਗਈ ਸੀ
ਹਾਈ ਕੋਰਟ ਨੇ ਅੱਜ ਐਫਆਈਆਰ ’ਤੇ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ।
ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦਿੱਤਾ ਸੀ। ਇਸ ਬਿਆਨ ਨੂੰ ਲੈ ਕੇ ਰੋਪੜ ‘ਚ ‘ਆਪ’ ਦੇ ਇਕ ਸਮਰਥਕ ਨੇ ਕੁਮਾਰ ਵਿਸ਼ਵਾਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਕੁਮਾਰ ਵਿਸ਼ਵਾਸ ਨੇ ਇਸ ਸ਼ਿਕਾਇਤ ਦੇ ਆਧਾਰ ‘ਤੇ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਹਾਈ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਇਸ ਐਫਆਈਆਰ ‘ਤੇ ਰੋਕ ਲਗਾ ਦਿੱਤੀ ਹੈ।
The post ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਹਾਈਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ appeared first on
