ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |



ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਸਰਦਾਰਨੀ ਕਰਤਾਰ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਦਾਰਨੀ ਕਰਤਾਰ ਕੌਰ ਦਾ ਸਸਕਾਰ 28 ਨਵੰਬਰ ਦਿਨ ਸੋਮਵਾਰ ਨੂੰ 12 ਵਜੇ ਰਾਮ ਬਾਗ ਕੋਟਕਪੂਰਾ ਵਿਖੇ ਕੀਤਾ ਜਾਵੇਗਾ। ਆਪਣੇ ਸ਼ੋਕ ਸੰਦੇਸ਼ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ, “ਮੈਂ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁਖੀ ਹਾਂ, ਜੋ ਉਨ੍ਹਾਂ ਦੇ ਪਰਿਵਾਰ ਲਈ ਪ੍ਰੇਰਨਾ ਅਤੇ ਊਰਜਾ ਦਾ ਸਰੋਤ ਸਨ। ਸਨ।’’ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸੰਧਵਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Leave a Reply

Your email address will not be published. Required fields are marked *