ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਜਾ ਰਣਜੀਤ ਸਿੰਘ ਸ਼ੇਰ-ਏ-ਪੰਜਾਬ ਦੇ 183ਵੇਂ ਜਨਮ ਦਿਨ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਇਸ ਮਹਾਨ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਵਿਧਾਨ ਸਭਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ’ਤੇ ਫੁੱਲ ਚੜ੍ਹਾਏ। ਸੰਧਵਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਸਿੱਖ ਸ਼ਾਸਕ ਸਨ ਜਿਨ੍ਹਾਂ ਨੇ ਵੱਖ-ਵੱਖ ਮਿਸਲਾਂ ਨੂੰ ਇੱਕਜੁੱਟ ਕਰਕੇ ਇੱਕ ਵਿਸ਼ਾਲ ਅਤੇ ਖੁਸ਼ਹਾਲ ਸਿੱਖ ਰਾਜ ਦੀ ਸਥਾਪਨਾ ਕੀਤੀ। Sukhdev Dhindsa ਨੇ ਰੋਇਆ ਅਕਾਲੀ ਦਲ ਲਈ! D5 Channel Punjabi ਪਾਰਟੀ ਵਿੱਚ ਮੁੜ ਸ਼ਾਮਲ ਹੋਣ ਲਈ ਤਿਆਰ ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਨੇ ਸਰਬੱਤ ਦੇ ਭਲੇ ਦੀ ਅਰਦਾਸ ਤਹਿਤ ਆਪਣੇ ਸੂਬੇ ਵਿੱਚ ਇੱਕ ਵਿਲੱਖਣ ਰਾਜ ਸਥਾਪਤ ਕੀਤਾ ਸੀ ਜਿੱਥੇ ਹਿੰਦੂ, ਸਿੱਖ, ਮੁਸਲਮਾਨ ਸਭ ਮਿਲ-ਜੁਲ ਕੇ ਪਿਆਰ ਨਾਲ ਰਹਿੰਦੇ ਸਨ। ਸਾਰੇ ਧਰਮਾਂ ਦੇ ਲੋਕਾਂ ਦਾ ਭਾਈਚਾਰਾ ਇਸ ਦੀ ਮਿਸਾਲ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਇਸ ਵਿਸ਼ੇਸ਼ਤਾ ਕਾਰਨ ਅੱਜ ਵੀ ਸਿੱਖ ਰਾਜ ਦੀ ਹਰ ਪਾਸੇ ਸ਼ਲਾਘਾ ਕੀਤੀ ਜਾਂਦੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।