ਖੇਤਰੀ ਦਫ਼ਤਰ ਬਠਿੰਡਾ ਵੱਲੋਂ ਸਾਈਕਲ ਰੈਲੀ ਕੱਢੀ ਗਈ
ਬਠਿੰਡਾ, 5 ਜੂਨ : ਵਿਸ਼ਵ ਵਾਤਾਵਰਨ ਦਿਵਸ ਜਿੱਥੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਖੇਤਰੀ ਦਫ਼ਤਰ ਬਠਿੰਡਾ ਵੱਲੋਂ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦੇ ਕੇ ਸਥਾਨਕ ਫਾਇਰ ਬ੍ਰਿਗੇਡ ਚੌਕ ਤੋਂ ਰਵਾਨਾ ਕੀਤਾ | ਇਹ ਰੈਲੀ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਮਾਨਸਾ ਰੋਡ ’ਤੇ ਸਥਿਤ ਪ੍ਰਾਈਮ ਟਾਈਮਜ਼ ਅਕੈਡਮੀ ਵਿਖੇ ਸਮਾਪਤ ਹੋਈ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਰੈਲੀ ਵਿਚ ਸ਼ਾਮਿਲ ਹੋਏ ਸਮੂਹ ਇਲਾਕਾ ਨਿਵਾਸੀਆਂ ਅਤੇ ਬਠਿੰਡਾ ਸਾਈਕਲਿੰਗ ਗਰੁੱਪ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ।
ਰੈਲੀ ਦੇ ਅੰਤ ਵਿੱਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ ਰਵੀਪਾਲ ਨੇ ਲੋਕਾਂ ਨੂੰ ਡਿਸਪੋਜ਼ੇਬਲ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ 1 ਜੁਲਾਈ 2022 ਤੋਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਰਹੀ ਹੈ।
ਇਸ ਮੌਕੇ ਬਠਿੰਡਾ ਸਾਈਕਲਿੰਗ ਦੇ ਪ੍ਰਧਾਨ ਪ੍ਰੀਤ ਮਹਿੰਦਰ ਬਰਾੜ ਨੇ ਰੈਲੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।
The post ਕੁਲਤਾਰ ਸਿੰਘ ਸੰਧਵਾਂ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਫਾਇਰ ਬ੍ਰਿਗੇਡ ਚੌਕ ਤੋਂ ਰਵਾਨਾ ਕੀਤਾ appeared first on
