ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ


ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 4 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਅਤੇ ਗਾਰੰਟੀਆਂ ਕੀਤੀਆਂ ਹਨ, ਉਨ੍ਹਾਂ ਨੂੰ ਪੂਰਾ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਜਿਨ੍ਹਾਂ 4 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਜਸਕਰਨ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਅਨੀਆ, ਅਮਲੋਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਅਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਧਲੇਵਾਂ ਜ਼ਿਲ੍ਹਾ ਮਾਨਸਾ, ਛਿੰਦਰਪਾਲ ਕੌਰ ਪੁੱਤਰੀ ਗੁਰਮੇਲ ਸਿੰਘ ਪਿੰਡ ਜਟਾਣਾ ਕਲਾਂ, ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਅਤੇ ਸ. ਇਕਬਾਲ ਸਿੰਘ ਪੁੱਤਰ ਜਗਜੀਤ ਸਿੰਘ ਪਿੰਡ ਬੱਲੂਆਣਾ ਜ਼ਿਲ੍ਹਾ ਬਠਿੰਡਾ। ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ‘ਚ ਕਲਰਕ ਦੀ ਨੌਕਰੀ, ਗੈਂਗਸਟਰਾਂ ਤੋਂ ‘ਆਪ’ ਵਿਧਾਇਕ ਨੂੰ ਵੱਡੀ ਧਮਕੀ, ਅਦਾਲਤ ਦਾ ਸਖ਼ਤ ਫੈਸਲਾ, ਵਕੀਲ ਨੇ ਖੋਲ੍ਹੇ ਪੂਰੇ ਪੱਤਰ, ਨਿਯੁਕਤੀ ਪੱਤਰ ਵੰਡਣ ਸਮੇਂ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਵੀ ਮੌਜੂਦ ਸਨ। . ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਸਮੂਹ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪੰਜਾਬ ਦੀ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ​​ਕਰਨ ਲਈ ਗੰਭੀਰ ਉਪਰਾਲੇ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *