ਕੁਲਦੀਪ ਸਿੰਘ ਧਾਲੀਵਾਲ ⋆ D5 News


ਪੰਜਾਬ ਸਰਕਾਰ ਕਿਸਾਨ ਸੰਘਰਸ਼ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ। ਸਰਕਾਰ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕਰ ਚੁੱਕੀ ਹੈ। ਇਸੇ ਤਰ੍ਹਾਂ 326 ਕਿਸਾਨਾਂ ਦੇ ਵਾਰਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 98 ਨੂੰ ਨੌਕਰੀਆਂ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਚੁੱਕੀ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। Ik Meri vi Suno: ਪੰਜਾਬ ਕਾਂਗਰਸ ‘ਚ ਵੱਡਾ ਬਦਲਾਅ? ਮੂਸੇ ਵਾਲਾ ਕੇਸ ‘ਚ ਫਸਿਆ ਗਾਇਕ! | D5 Channel Punjabi ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਅੱਜ ਪੰਜਾਬ ਭਵਨ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਸੰਘਰਸ਼ ਦੌਰਾਨ ਮੰਨੀਆਂ ਮੰਗਾਂ ਨੂੰ ਜਲਦੀ ਲਾਗੂ ਕਰਨ ਸਬੰਧੀ ਕੇਂਦਰ ਨੂੰ ਪੱਤਰ ਲਿਖੇਗੀ। Punjab Bulletin: ਦਿੱਲੀ ‘ਚ ‘ਆਪ’ ਦੀ ਜਿੱਤ, ਮੇਅਰ ਭਾਜਪਾ ਦਾ? | D5 ਚੈਨਲ ਪੰਜਾਬੀਆਂ ਦਾ। ਧਾਲੀਵਾਲ ਨੇ ਭਾਰਤ ਮਾਲਾ ਯੋਜਨਾ ਤਹਿਤ ਬਣਾਏ ਜਾ ਰਹੇ ਰਾਜ ਮਾਰਗਾਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਸਬੰਧੀ ਮੌਕੇ ’ਤੇ ਹਾਜ਼ਰ ਹਾਈਵੇਜ਼ ਨਾਲ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਮੀਨਾਂ ਦੇ ਰੇਟ ਤੈਅ ਕਰਨ ਲਈ ਇਕਸਾਰ ਨੀਤੀ ਅਪਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਹਾਈਵੇਅ ਲਈ ਕਿਸਾਨਾਂ ਤੋਂ ਲਈ ਜਾ ਰਹੀ ਜ਼ਮੀਨ ਸਬੰਧੀ ਡਿਵੀਜ਼ਨਲ ਕਮਿਸ਼ਨਾਂ ਅੱਗੇ ਕੇਸਾਂ ਅਤੇ ਅਪੀਲਾਂ ਦਾ ਨਿਸ਼ਚਿਤ ਸਮਾਂ ਸੀਮਾ ਅੰਦਰ ਨਿਪਟਾਰਾ ਕੀਤਾ ਜਾਵੇ। ਮਾੜੇ ਕਾਰੋਬਾਰ, ਗੰਨੇ ਦੇ ਭਾਅ, ਰੇਡ ਐਂਟਰੀਆਂ, ਸਹਿਕਾਰੀ ਤੇ ਪ੍ਰਾਈਵੇਟ ਮਿੱਲਾਂ ਦੇ ਬਕਾਏ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ, ਹੜ੍ਹਾਂ ਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਸਬੰਧੀ ਕਿਸਾਨਾਂ ਵੱਲੋਂ ਉਠਾਈਆਂ ਮੰਗਾਂ ਨੂੰ ਖੇਤੀਬਾੜੀ ਮੰਤਰੀ ਨੇ ਮੌਕੇ ‘ਤੇ ਹੀ ਦੱਸਿਆ। ਉਨ੍ਹਾਂ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਲੈ ਕੇ ਕਿਸਾਨਾਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੀ ਖੇਤੀ ਨੀਤੀ ਜਲਦੀ ਹੀ ਤਿਆਰ ਕੀਤੀ ਜਾਵੇਗੀ ਅਤੇ ਨਵੀਂ ਨੀਤੀ ਦੇ ਲਾਗੂ ਹੋਣ ਨਾਲ ਬਹੁਤੇ ਮਸਲੇ ਹੱਲ ਹੋ ਜਾਣਗੇ। ਚੇਤਨ ਜੌੜਾ ਮਾਜਰਾ : ਦਿੱਲੀ ‘ਚ ‘ਆਪ’ ਦੀ ਹੂੰਝਾ ਫੇਰੂ ਜਿੱਤ, ਝੂਠ ਬੋਲੇ ​​ਭੰਗੜੇ | D5 ਚੈਨਲ ਪੰਜਾਬੀਆਂ ਦਾ। ਧਾਲੀਵਾਲ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੂੰ ਆਪਣਾ ਸੰਘਰਸ਼ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਏ.ਡੀ.ਜੀ.ਪੀ ਲਾਅ ਐਂਡ ਆਰਡਰ ਸ੍ਰੀ ਅਰਪਿਤ ਸ਼ੁਕਲਾ, ਪ੍ਰਮੁੱਖ ਸਕੱਤਰ ਖੇਤੀਬਾੜੀ ਸ੍ਰੀ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਖੇਤੀਬਾੜੀ ਸ੍ਰੀ ਅਰਸ਼ਦੀਪ ਸਿੰਘ ਥਿੰਦ, ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਰਿਸ਼ੀਪਾਲ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਜਸਕਰਨ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਸ. ਗੁਰਵਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਉੱਚ ਅਧਿਕਾਰੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *