Site icon Geo Punjab

ਕੁਲਦੀਪ ਸਿੰਘ ਧਾਲੀਵਾਲ ⋆ D5 News


ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ 122 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਵੰਡੇ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਹੁਣ ਤੱਕ 25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਕਰੀਬ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ, ਐਸ.ਏ.ਐਸ.ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਵਿੱਚ ਨਵੇਂ ਭਰਤੀ ਹੋਏ 122 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਦਿੱਤੀ। ਸੁਰਖੀਆਂ ‘ਚ ਟੌਹੜਾ ਪਰਿਵਾਰ, ਵੱਡਾ ਸਿਆਸੀ ਧਮਾਕਾ, ਅਕਾਲੀ ਦਲ ਬਾਰੇ ਵੱਡੇ ਖੁਲਾਸੇ, ਬਾਦਲਾਂ ਨੂੰ ਝਟਕਾ! ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਖਾਲੀ ਅਸਾਮੀਆਂ ਭਰਨਾ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ‘ਚ ਹੋਰ ਅੱਗੇ ਲਿਜਾਣਾ ਹੈ। ਸ: ਧਾਲੀਵਾਲ ਨੇ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ ਹੋਰ ਖਾਲੀ ਅਸਾਮੀਆਂ ਨੂੰ ਭਰਨ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ 20 ਉਪ ਮੰਡਲ ਅਫ਼ਸਰ, 43 ਜੂਨੀਅਰ ਡਰਾਫਟਸਮੈਨ ਅਤੇ 5 ਕਲਰਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਉਗਰਾਹਾਂ ਯੂਨੀਅਨ ਦੋਫਾੜ, 27 ਪਿੰਡ ਇਕਾਈਆਂ ਨੇ ਦਿੱਤੇ ਅਸਤੀਫੇ, ਕਸੌਤਾ ਫਸਿਆ ਜੋਗਿੰਦਰ ਉਗਰਾਹਾਂ? ਉਨ੍ਹਾਂ ਨਵ-ਨਿਯੁਕਤ ਜੂਨੀਅਰ ਇੰਜਨੀਅਰ ਨੂੰ ਸਰਕਾਰੀ ਨੌਕਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਵੱਖ-ਵੱਖ ਚੱਲ ਰਹੇ ਪ੍ਰੋਜੈਕਟਾਂ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੋਵੇਗਾ। ਰਾਜਾ ਵੜਿੰਗ ਦੀ RSS ਨੂੰ ਸਿੱਧੀ ਲਲਕਾਰ! ਮਾਨ ਦੀ ਸਰਕਾਰ ਨੂੰ ਲਲਕਾਰ! ਗਾਂਧੀ ਪਰਿਵਾਰ ਲਈ ਸਟੈਂਡ ਲਿਆ! ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ.ਸਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਐਸ. ਤੇਜਪਾਲ ਸਿੰਘ ਚੀਫ ਇੰਜਨੀਅਰ, ਸ੍ਰੀ ਸੰਜੀਵ ਗਰਗ ਜੁਆਇੰਟ ਡਾਇਰੈਕਟਰ, ਸ੍ਰੀ ਧੀਰਜ ਗੋਇਲ ਨਿਗਰਾਨ ਇੰਜਨੀਅਰ, ਸ੍ਰੀ ਤੇਜਿੰਦਰ ਸਿੰਘ ਮੁਲਤਾਨੀ ਸੁਪਰਡੈਂਟ ਇੰਜਨੀਅਰ, ਸ੍ਰੀ ਮਹੇਸ਼ਵਰ ਚੰਦਰ ਸ਼ਾਰਦਾ ਕਾਰਜਕਾਰੀ ਇੰਜਨੀਅਰ ਅਤੇ ਵਿਭਾਗ ਦੇ ਡਿਪਟੀ ਡਾਇਰੈਕਟਰ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version