ਕੁਲਦੀਪ ਸਿੰਘ ਧਾਲੀਵਾਲ ⋆ D5 News


ਚੰਡੀਗੜ੍ਹ: ਪੰਜਾਬ ਸਰਕਾਰ ਫਗਵਾੜਾ ਖੰਡ ਮਿੱਲ ਨੂੰ ਹਲ ਦੀ ਹਾਲਤ ਵਿੱਚ ਚਲਾਏਗੀ ਅਤੇ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਸ਼ੂਗਰ ਮਿੱਲ ਦੇ ਮਸਲੇ ਦਾ ਹੱਲ ਕੱਢਣ ਲਈ ਕਿਸਾਨਾਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਸੀਜ਼ਨ ਦੌਰਾਨ ਫਗਵਾੜਾ ਖੰਡ ਮਿੱਲ ਨੂੰ ਚਲਾਉਣ ਲਈ ਵੱਖ-ਵੱਖ ਪੱਧਰਾਂ ‘ਤੇ ਗੱਲਬਾਤ ਚੱਲ ਰਹੀ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਬਹੁਤ ਸੁਹਿਰਦ ਹੈ ਅਤੇ ਸੂਬੇ ਦੀ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਠੋਸ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ। ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੰਡ ਮਿੱਲ ਮਾਲਕਾਂ, ਬੈਂਕਾਂ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰ੍ਹਾਂ ਨਾਲ ਵਿਚਾਰ ਕੇ ਜਲਦੀ ਹੀ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ। ਫਗਵਾੜਾ ਸ਼ੂਗਰ ਮਿੱਲ ਦੇ ਸੰਚਾਲਨ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫਗਵਾੜਾ ਸ਼ੂਗਰ ਮਿੱਲ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ, ਇਸ ਨੂੰ ਚਲਾਉਣ ਲਈ ਕਈ ਪ੍ਰਾਈਵੇਟ ਫਰਮਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਿੱਲ ਨੂੰ ਚਲਾਵੇਗੀ ਪਰ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਧਰਨਾ ਖਤਮ ਕਰਕੇ ਘਰ ਚਲੇ ਜਾਣ ਕਿਉਂਕਿ ਸਰਕਾਰ ਜਲਦ ਹੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰੇਗੀ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ, ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ ਅਤੇ ਜਲੰਧਰ ਤੋਂ ਕਿਸਾਨ ਆਗੂ ਹਰਪ੍ਰੀਤ ਸਿੰਘ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *