ਜੀਰਾ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਹਾਈਕੋਰਟ ਵਿੱਚ ਚੁਣੌਤੀ ਵੀ ਦਿੱਤੀ ਸੀ
ਪੰਜਾਬ ਸਰਕਾਰ ਵੱਲੋਂ ਸੁਰੱਖਿਆ ਖਤਮ ਕਰਨ ਦੇ ਮਾਮਲੇ ਲਗਾਤਾਰ ਹਾਈ ਕੋਰਟ ਤੱਕ ਪਹੁੰਚ ਰਹੇ ਹਨ। ਹੁਣ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਪੰਜਾਬ ਸਰਕਾਰ ਵੱਲੋਂ ਆਪਣੀ ਸੁਰੱਖਿਆ ਘਟਾਉਣ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 2 ਜੂਨ ਨੂੰ ਨੋਟਿਸ ਜਾਰੀ ਕਰਕੇ ਜੀਰਾ ਦੀ ਪਟੀਸ਼ਨ ‘ਤੇ ਜਵਾਬ ਦਾਖ਼ਲ ਕਰਨ ਅਤੇ ਇਸੇ ਮੰਗ ਸਬੰਧੀ ਦਾਇਰ ਹੋਰ ਪਟੀਸ਼ਨਾਂ ਸਮੇਤ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ। ਜੀਰਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਪੰਜਾਬ ‘ਚ ਅੱਤਵਾਦ ਦੌਰਾਨ 1985 ਤੋਂ ਉਸ ਨੂੰ ਸੁਰੱਖਿਆ ਦਿੱਤੀ ਗਈ ਸੀ ਕਿਉਂਕਿ ਉਸ ਦੀ ਜਾਨ ਨੂੰ ਖਤਰਾ ਸੀ, ਜੋ ਹੁਣ ਤੱਕ ਜਾਰੀ ਹੈ। ਪਰ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਕੋਈ ਵੀ ਅਗਾਊਂ ਸੂਚਨਾ ਦਿੱਤੇ ਬਿਨਾਂ ਅਤੇ ਉਨ੍ਹਾਂ ਨੂੰ ਖਤਰੇ ਦਾ ਅੰਦਾਜ਼ਾ ਲਗਾਏ ਬਿਨਾਂ ਸੁਰੱਖਿਆ ਘਟਾ ਦਿੱਤੀ ਹੈ। ਇਸ ਲਈ ਜੀਰਾ ਨੇ ਆਪਣੀ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ ਹੈ, ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
The post *ਕੁਲਬੀਰ ਸਿੰਘ ਜੀਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ* appeared first on .
