ਨਵੀਂ ਦਿੱਲੀ/ਚੰਡੀਗੜ੍ਹ : ਅੱਜ ਦੇਸ਼ ਭਰ ‘ਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ। ਇਹ ਰਾਸ਼ਟਰੀ ਏਕਤਾ ਦਿਵਸ ਸਰਦਾਰ ਪਟੇਲ ਦੀ ਜਯੰਤੀ ‘ਤੇ ਮਨਾਇਆ ਜਾ ਰਿਹਾ ਹੈ। ਭਾਰਤ ਸਰਕਾਰ ਵੱਲੋਂ ਸਾਲ 2014 ਵਿੱਚ ਰਾਸ਼ਟਰੀ ਏਕਤਾ ਦਿਵਸ ਦੀ ਸ਼ੁਰੂਆਤ ਕੀਤੀ ਗਈ ਸੀ।ਇਸ ਦੌਰਾਨ ਪੰਜਾਬ ਦੇ 16 ਅਧਿਕਾਰੀਆਂ ਜਿਨ੍ਹਾਂ ਵਿੱਚ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਏਡੀਜੀਪੀ ਪ੍ਰਮੋਦ ਬਾਨ, ਏਆਈਜੀ ਗੁਰਮੀਤ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵਿਸ਼ੇਸ਼ ਅਪਰੇਸ਼ਨ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। . ਇਹ ਉਨ੍ਹਾਂ ਅਧਿਕਾਰੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਦੇਸ਼, ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। 1984 ਸਿੱਖ ਦੰਗਿਆਂ ਦੀਆਂ ਫਾਈਲਾਂ ਖੋਲੀਆਂ ਜਾਣ, ਸਰਕਾਰ ਐਕਸ਼ਨ ‘ਚ, ਜਥੇਦਾਰ ਦਾ ਬਿਆਨ D5 Channel Punjabi ਦੱਸ ਦੇਈਏ ਕਿ ਸਾਲ 2018 ‘ਚ ਗ੍ਰਹਿ ਮੰਤਰਾਲੇ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੈਡਲ ਭਾਰਤ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (UT) ਪੁਲਿਸ ਬਲਾਂ, ਕੇਂਦਰੀ ਪੁਲਿਸ ਸੰਗਠਨਾਂ (CPOs), ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਸੁਰੱਖਿਆ ਸੰਗਠਨਾਂ ਨੂੰ ਦਿੱਤਾ ਜਾਂਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।