ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਮੁੱਦੇ ‘ਤੇ ਪੰਜਾਬ ਤੇ ਕੇਂਦਰ ਆਹਮੋ-ਸਾਹਮਣੇ


ਕਿਸਾਨ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਜ਼ੋਰ ਫੜ ਗਿਆ ਹੈ। ਇੰਟਰਨੈੱਟ ਬੰਦ ਦੇ ਮੁੱਦੇ ‘ਤੇ ਪੰਜਾਬ ਅਤੇ ਕੇਂਦਰ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਸੇਵਾ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਵੀ ਕੀਤੀ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨਾ ਸਰਾਸਰ ਗਲਤ ਹੈ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਕੋਲ ਇਤਰਾਜ਼ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਨੋਟਿਸ ਲਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *