ਅੰਮ੍ਰਿਤਸਰ: ਅਜਨਾਲਾ ਕਾਂਡ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਗੱਲਬਾਤ ਕੀਤੀ। ਜਿਸ ਤਹਿਤ ਪੰਜਾਬ ਵਿੱਚ ਸੀਆਰਪੀਐਫ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪਰ ਪੰਜਾਬ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ। ਹੁਣ ਇਸ ਦਾ ਅਸਰ ਅੰਮ੍ਰਿਤਸਰ ‘ਚ ਹੋਣ ਵਾਲੇ ਜੀ-20 ਸੰਮੇਲਨ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰ ਦਾ ਪੰਜਾਬ ਦੇ ਹੱਕ ‘ਚ ਫੈਸਲਾ, ਚੰਡੀਗੜ੍ਹ ‘ਚ ਵੱਡਾ ਬਦਲਾਅ, ਹਰਿਆਣਾ ਨੂੰ ਝਟਕਾ! ਡੀ5 ਚੈਨਲ ਪੰਜਾਬੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ‘ਚ ਹੋਣ ਵਾਲਾ ਜੀ-20 ਸੰਮੇਲਨ ਰੱਦ ਕਰ ਦਿੱਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਅਜਨਾਲਾ ਕਾਂਡ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਅਜਨਾਲਾ ਕਾਂਡ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਹੈ। ਨਾਲ ਹੀ, ਸੂਤਰਾਂ ਦਾ ਕਹਿਣਾ ਹੈ ਕਿ ਖੁਫੀਆ ਏਜੰਸੀਆਂ ਨੂੰ ਸੁਰੱਖਿਆ ਚਿੰਤਾਵਾਂ ਦੀ ਜਾਣਕਾਰੀ ਮਿਲੀ ਸੀ। ਪੁਰਾਣੀ ਕਿਤਾਬ ਨੇ ਖੋਲ੍ਹੇ ਕਈ ਭੇਦ, ਸਿੱਖ ਨੇਤਾਵਾਂ ਵਿੱਚ ਛਿੜੀ ਚਰਚਾ D5 Channel Punjabi ਜੇਕਰ ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਰੱਦ ਹੋਣ ਦੀ ਖ਼ਬਰ ਸੱਚ ਹੈ ਤਾਂ ਇਹ ਪੀਬੀ ਲਈ ਇੱਕ ਵੱਡਾ ਝਟਕਾ ਹੈ ਕਿਉਂਕਿ ਨਿਵੇਸ਼ ਲਈ ਸੁਰੱਖਿਅਤ ਪਨਾਹਗਾਹ ਵਜੋਂ ਸਾਡੀ ਸਾਖ ਨੂੰ ਖੋਰਾ ਲੱਗਣ ਤੋਂ ਇਲਾਵਾ ਦੇਸ਼ ਨੂੰ ਖੋਰਾ ਲੱਗ ਜਾਵੇਗਾ। ਅਤੇ ਅੰਤਰਰਾਸ਼ਟਰੀ ਪ੍ਰਸਿੱਧੀ! @BhagwantMann ਨੂੰ ਦਿੱਲੀ ਤੋਂ ਹੁਕਮ ਨਾ ਲੈਣ ਲਈ ਆਪਣਾ ਘਰ ਠੀਕ ਕਰਨ ਦੀ ਲੋੜ ਹੈ — ਸੁਖਪਾਲ ਸਿੰਘ ਖਹਿਰਾ (@SukhpalKhaira) 5 ਮਾਰਚ 2023 ਦੂਜੇ ਪਾਸੇ ਵਿਰੋਧੀ ਧਿਰ ਨੇ ਜੀ-20 ਸੰਮੇਲਨ ਰੱਦ ਹੋਣ ਨੂੰ ਪੰਜਾਬ ਲਈ ਸ਼ਰਮਨਾਕ ਦੱਸਿਆ ਹੈ। ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਇਸ ਸਬੰਧੀ ਟਵੀਟ ਕਰਕੇ ਕਿਹਾ ਕਿ ਨਿਵੇਸ਼ ਲਈ ਸੁਰੱਖਿਅਤ ਪਨਾਹਗਾਹ ਵਜੋਂ ਸਾਡੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਦੂਜੇ ਪਾਸੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ‘ਤੇ ਮਾੜੀ ਪਕੜ ਜੱਗ ਜ਼ਾਹਿਰ ਹੋ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।