ਕੇਜਰੀਵਾਲ ਨੇ ਮੈਜਿਸਟ੍ਰੇਟ ਜਾਂਚ ਦੇ ਦਿੱਤੇ ਹੁਕਮ ⋆ D5 News


ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ਦੇ ਪੱਛਮੀ ਹਿੱਸੇ ‘ਚ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਕ ਚਾਰ ਮੰਜ਼ਿਲਾ ਵਪਾਰਕ ਇਮਾਰਤ ‘ਚ ਸ਼ੁੱਕਰਵਾਰ ਸ਼ਾਮ ਨੂੰ ਅੱਗ ਲੱਗ ਗਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਮੁੰਡਕਾ ‘ਚ ਇਕ ਵਪਾਰਕ ਇਮਾਰਤ ‘ਚ ਅੱਗ ਲੱਗਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਘਟਨਾ ਵਿੱਚ 27 ਲੋਕ ਮਾਰੇ ਗਏ ਹਨ। Punjab Congress Dispute: ਸੁਨੀਲ ਜਾਖੜ ਦੂਰ ਕਰਨਗੇ ਦਿਲ ਦਾ ਦਰਦ! ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, “ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਗ ਇੰਨੀ ਭਿਆਨਕ ਸੀ ਅਤੇ ਲਾਸ਼ਾਂ ਇਸ ਹੱਦ ਤੱਕ ਸੜ ਗਈਆਂ ਸਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਲਾਪਤਾ ਵਿਅਕਤੀਆਂ ਅਤੇ ਮ੍ਰਿਤਕਾਂ ਦੀ ਪਛਾਣ ਕਰਨ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ੁੱਕਰਵਾਰ ਰਾਤ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ ਸੀ।ਇਸ ਲੇਖ ਵਿੱਚ ਡਿਸਕਲੇਮਰ ਰਾਏ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਹ ਮੰਨਦੇ ਨਹੀਂ ਹਨ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *