Site icon Geo Punjab

ਕੇਜਰੀਵਾਲ ਮਾਡਲ ਤੋਂ ਪ੍ਰਭਾਵਿਤ ਹੋ ਕੇ ਬਸਪਾ ਆਗੂ ਸੋਢੀ ਵਿਕਰਮ ਸਿੰਘ ਹੋਏ ‘ਆਪ’ ’ਚ ਸ਼ਾਮਲ

ਕੇਜਰੀਵਾਲ ਮਾਡਲ ਤੋਂ ਪ੍ਰਭਾਵਿਤ ਹੋ ਕੇ ਬਸਪਾ ਆਗੂ ਸੋਢੀ ਵਿਕਰਮ ਸਿੰਘ ਹੋਏ ‘ਆਪ’ ’ਚ ਸ਼ਾਮਲ

ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ’ਚ ਚੁਕਿਆ ਝਾੜੂ

ਚੰਡੀਗੜ੍ਹ, 24 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਰੂਪਨਗਰ ਜ਼ਿਲੇ ਵਿੱਚ ਉਦੋਂ ਬਲ਼ ਮਿਲਿਆ, ਜਦੋਂ ਬਹੁਜਨ ਸਮਾਜ ਪਾਰਟੀ ਬਸਪਾ ਦੇ ਸੀਨੀਅਰ ਆਗੂ ਅਤੇ ਕੌਮਾਂਤਰੀ ਖ਼ਿਡਾਰੀ ਸੋਢੀ ਵਿਕਰਮ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੋਢੀ ਵਿਕਰਮ ਸਿੰਘ ਨੇ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਦੌਰਾਨ ਪਾਰਟੀ ’ਚ ਸਮੂਲੀਅਤ ਕੀਤੀ।
ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਸੋਢੀ ਵਿਕਰਮ ਸਿੰਘ ਨੇ 2019 ਦੀਆਂ ਲੋਕ ਸਭਾ ਚੋਣਾ ਸਮੇਂ ਸ੍ਰੀ ਅਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਉਨ੍ਹਾਂ ਕਰੀਬ ਡੇਢ ਲੱਖ ਵੋਟਾਂ ਹਾਸਲ ਕੀਤੀਆਂ ਸਨ। ਜ਼ਿਕਰਯੋਗ ਹੈ ਕਿ ਸੋਢੀ ਵਿਕਰਮ ਸਿੰਘ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ਼ ਫਾਊਂਡੇਸ਼ਨ ਦੇ ਸੰਸਥਾਪਕ ਹਨ ਅਤੇ ਹੋਰ ਵੀ ਸਥਾਨਕ ਸਮਾਜ ਸੇਵੀ ਸੰਗਠਨਾਂ ਦੇ ਮੁੱਢਲੇ ਮੈਂਬਰ ਵੀ ਹਨ। ਇਸ ਤੋਂ ਇਲਾਵਾ ਸੋਢੀ ਵਿਕਰਮ ਸਿੰਘ ਕੌਮਾਂਤਰੀ ਪੱਧਰ ’ਤੇ ਪੋਲੋ ਖਿਡਾਰੀ ਅਤੇ ਅੰਬੈਸਡਰ ਵੀ ਰਹਿ ਚੁੱਕੇ ਹਨ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਰੋਧੀ ਧਿਰ ਪੰਜਾਬ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂ ਵੀ ਹਾਜ਼ਰ ਸਨ।

Exit mobile version