ਕੈਥਲ ‘ਚ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਬੁਰੀ ਤਰ੍ਹਾਂ ਕੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਦੀ ਪਛਾਣ ਈਸ਼ੂ ਅਤੇ ਸੁਨੀਲ ਕੁਮਾਰ ਵਜੋਂ ਹੋਈ ਹੈ, ਜਿਨ੍ਹਾਂ ਨੂੰ ਜੀਂਦ ਦੇ ਪੇਡਾ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪਹਿਲਾਂ ਵੀ ਕੇਸ ਦਰਜ ਹਨ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਨੇ ਸ਼ਰਾਬ ਦੇ ਨਸ਼ੇ ‘ਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਸੀ ਅਤੇ ਹੁਣ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
