ਚੰਡੀਗੜ੍ਹ, 25 ਮਈ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ (ਕੈਪਟਨ ਅਮਰਿੰਦਰ) ਤੋਂ ਪਿਛਲੀ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਪੁੱਛਣ ਦੇ ਸੁਝਾਅ ਦਾ ਸਵਾਗਤ ਕੀਤਾ ਹੈ। ਜਿਹੜੇ ਰੇਤ ਦੀ ਖੁਦਾਈ ਵਿੱਚ ਸ਼ਾਮਲ ਹਨ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਖੁਦ ਰੰਧਾਵਾ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਸਮੇਤ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕਰਨ ਅਤੇ ਹੋਰ ਵੇਰਵੇ ਦੇਣ ਲਈ ਤਿਆਰ ਹਨ।
ਕੈਪਟਨ ਅਮਰਿੰਦਰ ਨੇ ਕਿਹਾ, ਉਹ ਆਪਣੇ ਮੰਤਰੀ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਭਗਵੰਤ ਮਾਨ ਦੀ ਤੁਰੰਤ ਕਾਰਵਾਈ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ, ਮੰਤਰੀ ਅਦਾਲਤ ਵਿੱਚ ਆਪਣਾ ਬਚਾਅ ਕਰ ਸਕਦਾ ਹੈ, ਪਰ ਮਾਨ ਨੇ ਸ਼ਿਕਾਇਤ ਤੋਂ ਬਾਅਦ ਜੋ ਕੀਤਾ, ਉਹ ਇੱਕ ਮਜ਼ਬੂਤ ਅਤੇ ਦ੍ਰਿੜ ਸੰਦੇਸ਼ ਦੇਣ ਲਈ ਸਹੀ ਕੰਮ ਸੀ।
The post *ਕੈਪਟਨ ਅਮਰਿੰਦਰ ਨੇ ਰੰਧਾਵਾ ਦੇ ਸੁਝਾਅ ਦਾ ਕੀਤਾ ਸਵਾਗਤ; The post CM Mann ਨੂੰ ਕਿਹਾ ਗਿਆ ਤਾਂ ਨਾਂ ਦੱਸਣ ਲਈ ਤਿਆਰ* appeared first on .