ਕੈਪਟਨ ਅਮਰਿੰਦਰ ਸਿੰਘ ਨੇ ਜਾਖੜ ਨੂੰ ਦਿੱਤੀ ਵਧਾਈ; ਵੱਡੇ ਲੀਡਰ ਕਾਂਗਰਸ ਛੱਡਦੇ ਰਹਿਣਗੇ
-ਕਾਂਗਰਸ ਹੁਣ ਪੰਜਾਬ ‘ਚ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ-ਕੈਪਟਨ
ਚੰਡੀਗੜ੍ਹ, 19 ਮਈ:
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੁਨੀਲ ਜਾਖੜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ “ਸਹੀ ਪਾਰਟੀ ਵਿੱਚ ਸਹੀ ਵਿਅਕਤੀ” ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਕਾਂਗਰਸ ਦੇ ਡੁੱਬਦੇ ਜਹਾਜ਼ ਨੂੰ ਛੱਡਣ ਦਾ ਸਿਲਸਿਲਾ ਜਾਰੀ ਰਹੇਗਾ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਸੀਨੀਅਰ ਕਾਂਗਰਸੀ ਆਗੂ ਪਾਰਟੀ ਛੱਡਦੇ ਰਹਿਣਗੇ ਅਤੇ ਪਾਰਟੀ ਤੇਜ਼ੀ ਨਾਲ ਆਪਣੀ ਤਬਾਹੀ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਵਰਗੇ ਇਮਾਨਦਾਰ ਅਤੇ ਸੱਚੇ ਆਗੂ ਕਾਂਗਰਸ ਵਿੱਚ ਠੀਕ ਤਰ੍ਹਾਂ ਸਾਹ ਨਹੀਂ ਲੈ ਰਹੇ ਹਨ।
ਸਾਬਕਾ ਮੁੱਖ ਮੰਤਰੀ ਨੇ ਯਾਦ ਕੀਤਾ ਕਿ ਕਿਵੇਂ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇੱਕ ਗਲਤ ਫੈਸਲੇ ਕਾਰਨ ਪੰਜਾਬ ਵਿੱਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਢਹਿ ਗਈ। ਉਨ੍ਹਾਂ ਕਿਹਾ, “ਜਦੋਂ ਸੁਨੀਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸਨ, ਮੈਂ ਮੁੱਖ ਮੰਤਰੀ ਸੀ ਅਤੇ ਇੱਕ ਸਾਲ ਤੋਂ ਵੀ ਘੱਟ ਸਮਾਂ ਪਹਿਲਾਂ ਸਭ ਕੁਝ ਠੀਕ ਚੱਲ ਰਿਹਾ ਸੀ ਅਤੇ ਅਸੀਂ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਉਣ ਜਾ ਰਹੇ ਸੀ।” ਇਹ ਫੈਸਲਾ ਪਾਰਟੀ ਅਤੇ ਪਾਰਟੀ ਲਈ ਆਤਮਘਾਤੀ ਸਾਬਤ ਹੋਇਆ ਹੈ। ਦੇਸ਼ ਦੇ ਹੋਰਨਾਂ ਹਿੱਸਿਆਂ ਵਾਂਗ ਪੰਜਾਬ ਵਿੱਚ ਵੀ ਕਾਂਗਰਸ ਤਬਾਹੀ ਵੱਲ ਵਧ ਰਹੀ ਹੈ। “
The post ਕੈਪਟਨ ਅਮਰਿੰਦਰ ਸਿੰਘ ਨੇ ਜਾਖੜ ਨੂੰ ਦਿੱਤੀ ਵਧਾਈ; The post ਕਾਂਗਰਸ ਛੱਡਦੇ ਰਹਿਣਗੇ ਵੱਡੇ ਲੀਡਰ appeared first on .
