ਯੈੱਸ ਪੰਜਾਬ
ਚੰਡੀਗੜ੍ਹ, 24 ਨਵੰਬਰ, 2021:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਏ ਜਾਣ ਮਗਰੋ ਉਨ੍ਹਾਂ ਦੀ ਪਤਨੀ ਅਤੇ ਪਟਿਆਲਾ ਤੋਂ ਪਾਰਟੀ ਦੀ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੂੰ ਪਾਰਟੀ ਵੱਲੋਂ ਕਾਰਨ ਦੱਸੋ ਨੋਟਿਸ ਦੇ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਕਾਂਗਰਸ ਵਿੱਚ ਹੀ ਰਹਿਣ ਦਾ ਐਲਾਨ ਕਰਨ ਵਾਲੇ ਸ੍ਰੀਮਤੀ ਪ੍ਰਨੀਤ ਕੌਰ ਬੀਤੇ ਦਿਨਾਂ ਤੋਂ ਸ੍ਰੀਮਤੀ ਪ੍ਰਨੀਤ ਕੌਰ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕਾਂ ਦੀਆਂ ਮੀਟਿੰਗਾਂ ਵਿੱਚ ਹਿੱਸਾ ਲੈ ਰਹੇ ਹਨ।
ਇੱਥੇ ਹੀ ਬੱਸ ਨਹੀਂ ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਵੀ ਕਿਹਾ ਸੀ ਕਿ ਉਹ ਪਰਿਵਾਰਕ ਤੌਰ ’ਤੇ ਹਮੇਸ਼ਾ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਰਹੇ ਹਨ ਅਤੇ ਸਿਆਸੀ ਤੌਰ ’ਤੇ ਵੀ ਤੁਸੀਂ ਅੱਗੇ ਵੇਖ਼ੋਗੇ ਕੀ ਕੀ ਹੁੰਦਾ ਹੈ।
ਕਾਂਗਰਸ ਪਾਰਟੀ ਨੇ ਇਨ੍ਹਾਂ ਗੱਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੂੰ ਨੋਟਿਸ ਕੱਢਿਆ ਹੈ। ਪਾਰਟੀ ਦੇ ਪੰਜਾਬ ਅਤੇ ਚ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਚੌਧਰੀ ਦੇ ਦਸਤਖ਼ਤਾਂ ਹੇਠ ਜਾਰੀ ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ‘ਪਿਛਲੇ ਕਈ ਦਿਨਾਂ ਤੋਂ ਇਸ ਤਰ੍ਹਾਂ ਦੀਆਂ ਰਿਪੋਰਟਾਂ ਕਾਂਗਰਸ ਵਰਕਰਾਂ, ਵਿਧਾਇਕਾਂ, ਪਟਿਆਲਾ ਦੇ ਆਗੂਆਂ ਅਤੇ ਮੀਡੀਆ ਤੋਂ ਤੁਹਾਡੀਆਂ ਪਾਰਟੀ ਵਿਰੋਧੀ ਪਾਰਟੀਆਂ ਬਾਰੇ ਮਿਲ ਰਹੀਆਂ ਹਨ। ਇਹ ਜਾਣਕਾਰੀ ਅਤੇ ਖ਼ਬਰਾਂ ਉਦੋਂ ਤੋਂ ਮਿਲ ਰਹੀਆਂ ਹਨ ਜ ਦ ਤੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਹੈ। ਅਸੀਂ ਵੀ ਤੁਹਾਡੇ ਇਸ ਸੰਬੰਧੀ ਮੀਡੀਆ ਵਿੱਚ ਕੀਤੇ ਐਲਾਨਾਂ ਅਤੇ ਆਪਣੇ ਪਤੀ ਦੀ ਪਾਰਟੀ ਨਾਲ ਖੜ੍ਹੇ ਹੋਣ ਦੀਆਂ ਗੱਲਾਂ ਤੋਂ ਜਾਣੂ ਹਾਂ। ਕ੍ਰਿਪਾ ਕਰਕੇ ਇਸ ਬਾਰੇ ਆਪਣਾ ਸਟੈਂਡ ਇਕ ਹਫ਼ਤੇ ਦੇ ਅੰਦਰ ਸਪਸ਼ਟ ਕਰੋ ਨਹੀਂ ਤਾਂ ਤੁਹਾਡੇ ਖਿਲਾਫ਼ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।
ਇਹ ਹੁਣ ਵੇਖ਼ਣ ਵਾਲੀ ਗੱਲ ਹੋਵੇਗੀ ਕਿ ਕੀ ਸ੍ਰੀਮਤੀ ਪ੍ਰਨੀਤ ਕੌਰ ਆਪਣੇ ਪਤੀ ਦੀ ਰਾਹੇ ਪੈ ਕੇ ਆਪ ਹੀ ਪਾਰਟੀ ਤੋਂ ਅਸਤੀਫ਼ਾ ਦਿੰਦੇ ਹਨ ਜਾਂ ਫ਼ਿਰ ਪਾਰਟੀ ਉਨ੍ਹਾਂ ਦੇÇ ਖਲਾਫ਼ ਕੋਈ ਕਾਰਵਾਈ ਕਰਦੀ ਹੈ।