ਚੰਡੀਗੜ੍ਹ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰਮੋਸ਼ਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸੋਮਵਾਰ ਨੂੰ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਖਰੜ ਵਾਸੀਆਂ ਨੇ ਮੰਤਰੀ ਨੂੰ ਆਪਣੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਤਰੀ ਨੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਬਾਕੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਜਲਦੀ ਕਾਰਵਾਈ ਕਰਨ ਲਈ ਕਿਹਾ ਗਿਆ। ਅੰਮ੍ਰਿਤਸਰ ‘ਚ ਭਾਰੀ ਫੋਰਸ ਤਾਇਨਾਤ! ਪਹਿਲਵਾਨਾਂ ਅੱਗੇ ਝੁਕੀ ਸਰਕਾਰ! CM ਮਾਨ ਨੇ ਵਿਰੋਧੀ ਧਿਰ ਦੇ ਖੜਕਾਏ ! ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਰੜ ਹਲਕੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮੰਤਰੀ ਨੇ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਰੜ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਬਰਸਾਤ ਦੇ ਮੌਸਮ ਵਿੱਚ ਪਾਣੀ ਲੋਕਾਂ ਦੇ ਘਰਾਂ ਵਿੱਚ ਨਹੀਂ ਜਾਵੇਗਾ। ਜਾਂ ਅਫਸੋਸ ਕਰਨ ਮੰਤਰੀ ਨੇ ਖਰੜ ਸ਼ਹਿਰ ਵਿੱਚ ਪਾਣੀ ਦੀ ਕਿੱਲਤ ਬਾਰੇ ਬੋਲਦਿਆਂ ਕਿਹਾ ਕਿ ਖਰੜ ਸ਼ਹਿਰ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਪ੍ਰੋਜੈਕਟ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਜੋ ਕਿ ਬਹੁਤ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਖਰੜ ਸਹਿਰ ਦੇ ਜ਼ੋਨ ਏ ਨੂੰ ਪਾਣੀ ਦੀ ਸਪਲਾਈ ਜਲਦੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਖਰੜ ਸਹਿਰ ਵਿੱਚ 5 ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਕੰਮ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਰੜ ਸ਼ਹਿਰ ਵਿੱਚ 6 ਟਿਊਬਵੈੱਲ ਜੋ ਪਿਛਲੇ ਤਿੰਨ ਸਾਲਾਂ ਤੋਂ ਜਨਰੇਟਰ ਨਾਲ ਚੱਲ ਰਹੇ ਹਨ, ਇਨ੍ਹਾਂ ਟਿਊਬਵੈਲਾਂ ਲਈ ਬਿਜਲੀ ਦਾ ਕੁਨੈਕਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 6 ਨਵੇਂ ਟਿਊਬਵੈੱਲ ਲਗਾਉਣ ਲਈ ਟੈਂਡਰ ਵੀ ਪ੍ਰਕਾਸ਼ਿਤ ਕੀਤੇ ਗਏ ਹਨ, ਜਿਨ੍ਹਾਂ ਦੀ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ। D5 Channel Punjabi ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਵਣ ਵਿਭਾਗ ਵੱਲੋਂ ਜਲਦੀ ਹੀ 20,000 ਤੋਂ ਵੱਧ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੇ ਵਿਕਾਸ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਰੜ ਦੇ ਵਿਕਾਸ ਵਿੱਚ ਵੱਧ ਚੜ੍ਹ ਕੇ ਆਪਣਾ ਰੋਲ ਅਦਾ ਕਰਨ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ‘ਤੇ ਵੀ ਨਜ਼ਰ ਰੱਖਣ ਤਾਂ ਜੋ ਸਾਰੇ ਵਿਕਾਸ ਕਾਰਜ ਨਿਰਧਾਰਿਤ ਮਾਪਦੰਡਾਂ ਅਨੁਸਾਰ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਭ੍ਰਿਸ਼ਟਾਚਾਰ ਸਬੰਧੀ ਕੋਈ ਮਾਮਲਾ ਸਾਹਮਣੇ ਆਇਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੇਖੋ ਇਸ ਬਜੁਰਗ ਮਾਂ ਦਾ ਜਿਗਰਾ, 1984 ‘ਚ ਸ਼ਹੀਦ ਹੋਏ ਇਸ ਦਾ ਪਤੀ ਤੇ 4 ਪੁੱਤਰ | D5 ਚੈਨਲ ਪੰਜਾਬੀ | ਸਾਕਾ ਨੀਲਾ ਤਾਰਾ ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਖਰੜ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਹਾਕਮ ਸਿੰਘ, ਲੇਬਰ ਕੋਆਰਡੀਨੇਟਰ ਰਘਬੀਰ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ ਝੁੰਗੀਆਂ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
