ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਿੰਡ ਮੁੱਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।


ਚੰਡੀਗੜ੍ਹ, 27 ਜਨਵਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਉਦੇਸ਼ ਦੀ ਪੂਰਤੀ ਕਰਦੇ ਹੋਏ ਅੱਜ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ, ਪ੍ਰਾਹੁਣਚਾਰੀ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ਜ਼ਿਲ੍ਹੇ ਦੇ ਮੁੱਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਪਿੰਡਾਂ ਵਿੱਚ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਨਿਰੰਤਰਤਾ ਵਿੱਚ ਹੋਰ ਵੀ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜਣੇਪਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਮੁਫ਼ਤ ਲੈਬ ਟੈਸਟ ਆਦਿ ਦੀ ਸਹੂਲਤ ਉਪਲਬਧ ਹੋਵੇਗੀ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ ਅਤੇ ਹੁਣ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਮਿਲਣਗੀਆਂ। ਇਸ ਤੋਂ ਇਲਾਵਾ ਮੰਤਰੀ ਨੇ ਨਵੇਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਦੇ ਵੱਖ-ਵੱਖ ਕਮਰਿਆਂ ਦਾ ਦੌਰਾ ਕੀਤਾ ਅਤੇ ਸਿਹਤ ਸਹੂਲਤਾਂ ਦਾ ਮੁਆਇਨਾ ਕੀਤਾ। ਉਨ੍ਹਾਂ ਇਸ ਮੌਕੇ ਹਾਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ ਅਤੇ ਲੋਕਾਂ ਨੂੰ ਸਾਰੀਆਂ ਮੈਡੀਕਲ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *