ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਜ਼ਾ ’ਤੇ ਰੋਕ ⋆ D5 News


ਸੁਨਾਮ ਦੀ ਇੱਕ ਅਦਾਲਤ ਵਲੋਂ ਸੁਣਾਈ ਸਜ਼ਾ ਖ਼ਿਲਾਫ਼ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਕੀਤੀ ਅਪੀਲ ਤੇ ਸੁਣਵਾਈ ਕਰਦਿਆਂ ਜ਼ਿਲ੍ਹਾ ਸੈਸਨ ਜੱਜ ਰਾਜਿੰਦਰ ਸਿੰਘ ਰਾਏ ਦੀ ‍ਅਦਾਲਤ ਨੇ ਸੁਨਾਮ ਦੀ ਅਦਾਲਤ ਵਲੋਂ ਲਗਾਏ ਦੋਸ਼ਾਂ ’ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ 25 ਜਨਵਰੀ ਨੂੰ ਇਸ ਸੰਬੰਧੀ 31 ਜਨਵਰੀ ਤੱਕ ਰੋਕ ਲਗਾਈ ਸੀ। ਦੱਸਿਆ ਜਾਂਦਾ ਹੈ ਕਿ ਸੁਨਾਮ ਦੀ ਅਦਾਲਤ ਨੇ ਅਰੋੜਾ ਦੇ ਜੀਜਾ ਰਾਜਿੰਦਰ ਦੀਪਾ ਦੀ ਸ਼ਿਕਾਇਤ ’ਤੇ ਸੁਣਵਾਈ ਮੁਕੰਮਲ ਕਰਦਿਆਂ ਅਰੋੜਾ ਸਮੇਤ 9 ਜਣਿਆਂ ਨੂੰ ਦੋ-ਦੋ ਸਾਲ ਦੀ ਕੈਦ ਅਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਸ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ 9 ਵਿਅਕਤੀਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ। ਪੰਜਾਬ-ਹਰਿਆਣਾ ਹਾਈਕੋਰਟ ਨੇ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ ‘ਚ ਝੰਡਾ ਲਹਿਰਾਉਣ ਤੋਂ ਰੋਕਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *