Site icon Geo Punjab

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹੱਕ ‘ਚ ਆਇਆ ਸੰਗਰੂਰ ਕੋਰਟ ਦਾ ਫੈਸਲਾਂ ⋆ D5 News


ਸੰਗਰੂਰ: ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਕੋਰਟ ਨੇ ਵੱਡੀ ਰਾਹਤ ਦਿੰਦਿਆਂ 2013 ਦੇ ਇਕ ਪੁਰਾਣੇ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਹੈ। ਸੰਗਰੂਰ ਕੋਰਟ ਨੇ ਇਸ ਪੁਰਾਣੇ ਮਾਲੇ ਵਿਚ ਮੰਤਰੀ ਅਰੋੜਾ ਨੂੰ ਹੋਈ 2 ਸਾਲ ਦੀ ਸਜ਼ਾ ਤੇ ਰੋਕ ਲੱਗਾ ਦਿੱਤੀ ਹੈ। ਹੁਣ ਮੰਤਰੀ ਅਮਨ ਅਰੋੜਾ ਦਾ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਤਿਰੰਗਾ ਝੰਡਾ ਲਹਿਰਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਬੀਤੇ ਦਿਨ ਤੋਂ ਇਹ ਅਮਨ ਅਰੋੜਾ ਇਸ ਗੱਲ ਨੂੰ ਲੈ ਕੇ ਚਰਚਾ ਸੀ ਕਿ ਉਹ ਇਸ ਸਾਲ ਗਣਤੰਤਰ ਦਿਵਸ ‘ਤੇ ਤਿਰੰਗਾ ਝੰਡਾ ਲਹਿਰਾਉਣਗੇ ਜਾਂ ਨਹੀਂ।
India ‘ਤੇ Canada ਦਾ ਨਵਾਂ ਇਲਜ਼ਾਮ, ਹੋਵੇਗੀ ਜਾਂਚ? Election ਤੋਂ ਪਹਿਲਾਂ ਧਮਾਕੇ ਦੀ ਤਿਆਰੀ | D5 Channel Punjabi
ਜ਼ਿਕਰਯੋਗ ਹੈ ਕਿ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ, ਉਸ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ ਨੌਂ ਵਿਅਕਤੀਆਂ ਨੂੰ ਘਰ ਵਿੱਚ ਦਾਖਲ ਹੋ ਕੇ ਰਜਿੰਦਰ ਦੀਪਾ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਦੋ ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਅਦਾਲਤ ਨੇ ਅਰੋੜਾ ਨੂੰ ਸੈਸ਼ਨ ਕੋਰਟ ਵਿੱਚ ਅਪੀਲ ਕਰਨ ਲਈ ਤੀਹ ਦਿਨ ਦਾ ਸਮਾਂ ਦਿੱਤਾ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version