ਜਖੇਪਲ (ਪੱਤਰ ਪ੍ਰੇਰਕ): ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਹਲਕਾ ਸੁਨਾਮ ਦੇ ਪਿੰਡ ਜਖੇਪਲ ਚੌਹਾਸ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਵਿਧਾਨ ਸਭਾ ਹਲਕੇ ਵਿੱਚ 50 ਹਜ਼ਾਰ ਰਵਾਇਤੀ ਬੂਟੇ ਲਗਾਏ ਜਾਣਗੇ। . ਇਸ ਮੌਕੇ ਉਨ੍ਹਾਂ ਲੋਕਾਂ ਨੂੰ ਬੂਟੇ ਲਗਾਉਣ ਅਤੇ ਇਨ੍ਹਾਂ ਦੀ ਸੁਚੱਜੀ ਸੰਭਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਨੂੰ ਹਰਿਆ ਭਰਿਆ ਬਣਾਉਣ ਦੀ ਇਹ ਮੁਹਿੰਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਸਫ਼ਲ ਹੋ ਸਕਦੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰ ਸਕੀਏ। ਇਸ ਮੌਕੇ ਵਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਗ੍ਰਾਮ ਪੰਚਾਇਤ ਚੌਾਕਾਂ ਦੇ ਪ੍ਰਧਾਨ ਪਰਮ ਕੁਮਾਰ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਅਮਿਤ ਕੁਮਾਰ ਆਦਿ ਵੀ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।