ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ 20 ਅਗਸਤ ਦਿਨ ਸ਼ਨੀਵਾਰ ਨੂੰ ਪਿੰਡ ਭਾਗਸਰ (ਮੁਕਤਸਰ ਸਾਹਿਬ) ਦੇ ਆਮ ਆਦਮੀ ਕਲੀਨਿਕ ਵਿਖੇ ਲਗਾਏ ਜਾ ਰਹੇ ਕੈਂਪ ਵਿੱਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ।ਜ਼ਿਕਰਯੋਗ ਹੈ ਕਿ ਸ. ਮੰਤਰੀ ਆਪ ਅੱਖਾਂ ਦੇ ਮਾਹਿਰ ਹਨ ਅਤੇ ਕਈ ਸਾਲਾਂ ਤੋਂ ਮਾਲਵਾ ਖੇਤਰ ਦੇ ਲੋਕਾਂ ਦਾ ਆਪਰੇਸ਼ਨ, ਜਾਂਚ ਅਤੇ ਇਲਾਜ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੈਂਪ ਪੰਜਾਬ ਸਰਕਾਰ ਵੱਲੋਂ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ” ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਅੱਖਾਂ ਦੀ ਜਾਂਚ ਲਈ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸੰਦੇਸ਼ ਨੂੰ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਅੱਖਾਂ ਦੇ ਮੁਫ਼ਤ ਕੈਂਪ ਦਾ ਲਾਭ ਉਠਾ ਸਕਣ। ਜ਼ਿਕਰਯੋਗ ਹੈ ਕਿ ਰਾਜਨੀਤੀ ਵਿਚ ਆਉਣ ਤੋਂ ਪਹਿਲਾਂ ਡਾ: ਬਲਜੀਤ ਕੌਰ ਲੰਮਾ ਸਮਾਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ | ਹੁਣ ਮੰਤਰੀ ਬਣਨ ਤੋਂ ਬਾਅਦ ਵੀ ਉਹ ਡਾਕਟਰ ਬਣ ਕੇ ਪੂਰੀ ਲਗਨ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
