Site icon Geo Punjab

ਕੈਬਨਿਟ ਮੰਤਰੀ ਨਿੱਝਰ ਨੇ ਹਲਕਾ ਦੱਖਣੀ ਵਿੱਚ ਲੋਕਾਂ ਦੇ ਘਰਾਂ ਵਿੱਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ


ਚੰਡੀਗੜ੍ਹ/ਅੰਮ੍ਰਿਤਸਰ 17 ਦਸੰਬਰ: ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਹਲਕਾ ਦੱਖਣੀ ਦੇ ਵਾਰਡ ਨੰ: 33, 34 ਅਤੇ 39 ਅਧੀਨ ਪੈਂਦੇ ਦਬੁਰਜੀ, ਬਾਜੀਗਰ ਬਸਤੀ ਅਤੇ ਅਰਜਨ ਨਗਰ ਦੇ ਖੇਤਰਾਂ ਵਿਚ ਐਸ.ਸੀ. ਬਰਾਦਰੀ ਦੇ ਲੋਕਾਂ ਦੇ ਘਰ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਉਪਰੰਤ ਸ. ਡਾ: ਨਿੱਝਰ ਨੇ ਦੱਸਿਆ ਕਿ ਇਨ੍ਹਾਂ ਵਾਰਡਾਂ ਦੇ 75 ਘਰਾਂ ਵਿਚ 200-200 ਵਾਟ ਦੇ ਸੋਲਰ ਸਿਸਟਮ ਲਗਾਏ ਜਾਣਗੇ | ਇਸ ‘ਤੇ ਕਰੀਬ 35 ਲੱਖ ਰੁਪਏ ਖਰਚ ਹੋਣਗੇ। ਉਨ੍ਹਾਂ ਕਿਹਾ ਕਿ ਸੋਲਰ ਸਿਸਟਮ ਬਿਲਕੁਲ ਮੁਫਤ ਲਗਾਇਆ ਜਾ ਰਿਹਾ ਹੈ ਅਤੇ ਕਿਸੇ ਤੋਂ ਵੀ ਕੋਈ ਫੀਸ ਨਹੀਂ ਲਈ ਜਾਵੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਆਉਣ-ਜਾਣ ਵਾਲੇ ਮੁੱਖ ਮਾਰਗਾਂ ‘ਤੇ ਬੂਟੇ ਲਗਾਏ ਜਾਣਗੇ ਅਤੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਇੰਟਰਲਾਕਿੰਗ ਟਾਈਲਾਂ, ਪੁਲ ਅਤੇ ਪੇਂਟ ਅਤੇ ਸਟਰੀਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ। ਡਾ: ਨਿੱਝਰ ਨੇ ਕਿਹਾ ਕਿ ਟਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਸੜਕਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਰਿਹਾ ਹੈ | ਇਸ ਮੌਕੇ ਡੀ.ਐਸ.ਪੀ ਅਸ਼ੋਕ ਕੁਮਾਰ, ਸ੍ਰੀ ਬਲਵੰਤ ਸਿੰਘ, ਸ੍ਰੀ ਸੋਨਲ ਸਿੰਘ ਗੋਲਡਨ, ਮੈਡਮ ਜੋਤੀ, ਸ੍ਰੀ ਦਿਲਬਾਗ ਸੰਧੂ, ਸ੍ਰੀ ਖਜਾਨ ਸਿੰਘ, ਸ੍ਰੀ ਬਲਜੀਤ ਚੌੜਾ, ਸ੍ਰ. ਅਸ਼ੀਸ਼ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version