ਬਰਨਾਲਾ, 21 ਫਰਵਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਗਿੰਪਾ 23 ਫਰਵਰੀ ਨੂੰ ਇੱਕ ਵਾਰ ਫਿਰ ਜਨਤਾ ਦਰਬਾਰ ਦਾ ਆਯੋਜਨ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਆਨਲਾਈਨ ਮੀਡੀਆ ਰਾਹੀਂ ਸੁਣਨਗੇ ਅਤੇ ਮੌਕੇ ’ਤੇ ਹੀ ਸਬੰਧਤ ਸਮੱਸਿਆਵਾਂ ਦਾ ਹੱਲ ਵੀ ਕਰਨਗੇ। ਇਹ ਜਾਣਕਾਰੀ ਜਲ ਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਦੇ ਕਾਰਜਕਾਰੀ ਇੰਜਨੀਅਰ ਰਵਿੰਦਰ ਸਿੰਘ ਬਾਂਸਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਆਨ ਲਾਈਨ ਵਿਧੀ ਰਾਹੀਂ ਕੈਬਨਿਟ ਮੰਤਰੀ ਵੱਲੋਂ ਜਨਤਾ ਦਰਬਾਰ ਲਗਾ ਕੇ ਕੀਤਾ ਜਾਣਾ ਹੈ। ਜ਼ਿਲ੍ਹਾ ਬਰਨਾਲਾ ਦੇ ਕਿਸੇ ਨਾਗਰਿਕ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕੋਈ ਸਮੱਸਿਆ ਹੈ ਤਾਂ ਉਹ 23 ਫਰਵਰੀ ਤੋਂ ਪਹਿਲਾਂ ਟੋਲ ਫਰੀ ਨੰਬਰ 18001802468 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੀ ਈਮੇਲ dwsssnkhelpdesk@gmail.com ਅਤੇ ਵੈੱਬਸਾਈਟ https://dwss.punjab.gov.in ‘ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ 23 ਫਰਵਰੀ ਨੂੰ ਸਵੇਰੇ 11:30 ਤੋਂ 2 ਵਜੇ ਤੱਕ ਸ਼ਹਿਰੀਆਂ ਦੀਆਂ ਸਮੱਸਿਆਵਾਂ ਸੁਣਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
