3800 ਮੀਟਰ ਸੀਵਰੇਜ ਦੇ ਨਾਲ-ਨਾਲ 3100 ਮੀਟਰ ਰਾਈਜ਼ਿੰਗ ਲਾਈਨ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਹੰਡਿਆਇਆ ਵਿਖੇ 402.36 ਲੱਖ ਦੇ ਸੀਵਰੇਜ ਅਤੇ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਜਿੱਥੇ ਹੰਡਿਆਇਆ ਦੇ ਸੀਵਰੇਜ ਸਿਸਟਮ ਵਿੱਚ ਵੱਡਾ ਸੁਧਾਰ ਹੋਵੇਗਾ, ਉੱਥੇ ਹੀ 3100 ਮੀਟਰ ਵਿੱਚ ਪਾਈਪ ਲਾਈਨ ਵੀ ਵਿਛੇਗੀ, ਜਿਸ ਨਾਲ ਸੀਵਰੇਜ ਦੇ ਨਿਕਾਸੀ ਦੀ ਸਮੱਸਿਆ ਹੱਲ ਹੋਵੇਗੀ। ਉਨ੍ਹਾਂ ਕਿਹਾ ਕਿ ਕਰੀਬ 3830 ਮੀਟਰ ਵਿੱਚ ਸੀਵਰੇਜ ਪੈਣ ਨਾਲ ਗੁਰਦੁਆਰਾ ਪੱਕਾ ਗੁਰੂਸਰ, ਟੈਂਪੂ ਸਟੈਂਡ ਰੋਡ, ਖੁੱਡੀ ਰੋਡ, ਸਲਾਣੀ ਪੱਤੀ, ਲੁੱਧਰ ਪੱਤੀ ਆਦਿ ਇਲਾਕਿਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਐਕਸੀਅਨ ਸੀਵਰੇਜ ਬੋਰਡ ਸਬਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 750 ਘਰਾਂ ਨੂੰ ਸੀਵਰੇਜ ਨਾਲ ਜੋੜਿਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦਾ ਦੌਰਾ ਵੀ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਨੇ ਲੈਕਚਰਾਰਾਂ ਦੀ ਘਾਟ ਅਤੇ ਬਰਸਾਤੀ ਪਾਣੀ ਦੇ ਰੀਚਾਰਜਿੰਗ ਸਿਸਟਮ ਦੀ ਮੰਗ ਉਠਾਈ, ਜਿਸ ‘ਤੇ ਕੈਬਨਿਟ ਮੰਤਰੀ ਨੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਗੁਰਦੀਪ ਸਿੰਘ ਬਾਠ, ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਓ ਸੀਵਰੇਜ ਬੋਰਡ ਰਜਿੰਦਰ ਗਰਗ, ਸਕੂਲ ਪ੍ਰਿੰਸੀਪਲ ਮੇਜਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਕੁਮਾਰ, ਓ.ਐਸ.ਡੀ ਹਸਨਪ੍ਰੀਤ ਭਾਰਦਵਾਜ, ਇਸ਼ਵਿੰਦਰ ਜੰਡੂ, ਹਰਿੰਦਰ ਧਾਲੀਵਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
