ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਨੰਗਲ ਫਲਾਈਓਵਰ ਦੇ ਕੰਮ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਉਸਾਰੀ ਕੰਪਨੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਉਸਾਰੀ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਰੇਲਵੇ ਵਿਭਾਗ ਨੇ ਇਸ ਪੁਲ ਦੀ ਉਸਾਰੀ ਸਬੰਧੀ ਉਦਾਸੀਨ ਰਵੱਈਆ ਅਪਣਾਇਆ ਹੋਇਆ ਹੈ, ਜਿਸ ਕਾਰਨ ਨੰਗਲ ਸ਼ਹਿਰ ਦੇ ਲੋਕਾਂ ਦੇ ਨਾਲ-ਨਾਲ ਗੁਆਂਢੀ ਸੂਬੇ ਦੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਪੁਲ ਦੇ ਨਿਰਮਾਣ ਸਬੰਧੀ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ। ਮੀਟਿੰਗ ਦੌਰਾਨ ਉਸਾਰੀ ਕੰਪਨੀਆਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੇਮੌਸਮੀ ਬਰਸਾਤ ਕਾਰਨ ਫਲਾਈਓਵਰ ਦਾ ਕੰਮ ਲਟਕ ਗਿਆ ਹੈ ਅਤੇ ਹੁਣ ਵੀ ਦਰਿਆਵਾਂ ਅਤੇ ਖੱਡਿਆਂ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਉਸਾਰੀ ਸਮੱਗਰੀ ਦੀ ਘਾਟ ਕਾਰਨ ਸਮੱਸਿਆ ਆ ਰਹੀ ਹੈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ, ਰੇਲਵੇ ਵਿਭਾਗ ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।