ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਬਣੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੰਮ ਕਰਵਾਉਣ ਆਏ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਕੰਮ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਹੋਰ ਜਾਣਕਾਰੀ ਅਨੁਸਾਰ ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਰੋਜ਼ਗਾਰ ਬਿਊਰੋ ਦਾ ਦੌਰਾ ਵੀ ਕੀਤਾ।
ਇਹ ਵੀ ਪੜ੍ਹੋ: ਬਹੁਤ ਹੀ ਦੁਖਦਾਈ ਘਟਨਾ: ਕਰੰਟ ਲੱਗਣ ਨਾਲ ਦੋ ਭਰਾਵਾਂ ਦੀ ਮੌਤ…