ਫਰੀਦਕੋਟ: ਕੋਟਕਪੂਰਾ ਵਿਖੇ 14 ਅਕਤੂਬਰ 2015 ਨੂੰ ਵਾਪਰੀ ਗੋਲੀ ਕਾਂਡ ਨਾਲ ਸਬੰਧਤ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਫਰੀਦਕੋਟ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਤਲਬ ਕੀਤਾ ਹੈ। ਫਰੀਦਕੋਟ ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ 23 ਮਾਰਚ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।ਇਨ੍ਹਾਂ ਤਿੰਨਾਂ ਤੋਂ ਇਲਾਵਾ 5 ਹੋਰ ਮੁਲਜ਼ਮਾਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ‘ਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਪੰਜਾਬ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ ਅਤੇ ਗੋਲੀਬਾਰੀ ‘ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸਨ। ਮਨੀਕਰਨ ਸਾਹਿਬ ‘ਚ ਵਾਪਰੀ ਘਟਨਾ ਦਾ ਸੱਚ ! SGPC ਆਈ ਅੱਗੇ! ਦੋਵਾਂ ਰਾਜਾਂ ਦੇ ਡੀਜੀਪੀ ਨੇ ਧੱਕਾ ਕੀਤਾ! ਦੂਜੇ ਪਾਸੇ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਬਾਦਲ ਦੇ ਤਤਕਾਲੀ ਪ੍ਰਮੁੱਖ ਸਕੱਤਰ ਗਗਨਦੀਪ ਸਿੰਘ ਬਰਾੜ, ਤਤਕਾਲੀ ਸੀਨੀਅਰ ਪੁਲੀਸ ਅਧਿਕਾਰੀ ਆਰਐਸ ਖਟੜਾ ਅਤੇ ਰੋਹਿਤ ਚੌਧਰੀ ਨੂੰ ਪੁੱਛਗਿੱਛ ਲਈ ਸੰਮਨ ਭੇਜੇ ਹਨ। ਇਨ੍ਹਾਂ ਤਿੰਨ ਅਧਿਕਾਰੀਆਂ ਵਿੱਚੋਂ ਸਿਰਫ਼ ਗਗਨਦੀਪ ਸਿੰਘ ਬਰਾੜ ਹੀ ਐਸਆਈਟੀ ਸਾਹਮਣੇ ਪੇਸ਼ ਹੋਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
