ਫਰੀਦਕੋਟ: ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਜਦਕਿ ਸੁਮੇਧ ਸੈਣੀ ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸ.ਐਚ.ਓ ਗੁਰਦੀਪ ਸਿੰਘ ਨੂੰ ਮੁਕੱਦਮਾ ਨੰਬਰ 192/2015 ਗੋਲੀਬਾਰੀ ਦੇ ਕੇਸ (ਪ੍ਰਦਰਸ਼ਨਕਾਰੀਆਂ ਖਿਲਾਫ ਦਰਜ ਕੇਸ) ਵਿੱਚ ਜ਼ਮਾਨਤ ਮਿਲ ਗਈ ਹੈ। #BreakingNews #ਫਰੀਦਕੋਟ ਦੀ ਅਦਾਲਤ ਨੇ #ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀਆਂ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। #Punjab pic.twitter.com/IGwp44AEAU — D5 Channel Punjabi (@D5Punjabi) ਮਾਰਚ 21, 2023 ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਉਸ ਦੀ ਅਗਾਊਂ ਜ਼ਮਾਨਤ ਹਾਈ ਕੋਰਟ ਨੇ ਮਨਜ਼ੂਰ ਕਰ ਲਈ ਹੈ ਅਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
