Site icon Geo Punjab

ਕੋਟਕਪੂਰਾ ਗੋਲੀ ਕਾਂਡ ‘ਤੇ ਵੱਡਾ ਅਪਡੇਟ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਤੇ ਸੁਖਬੀਰ ਬਾਦਲ ਦੀ ਰੱਦ


ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਦਾਇਰ ਚਾਰਜਸ਼ੀਟ ਸਬੰਧੀ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ‘ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਅਤੇ ਜਿਸ ‘ਤੇ ਅਦਾਲਤ ਨੇ ਕੱਲ੍ਹ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ ਅੱਜ ਇਕ ਵੱਡੀ ਅਪਡੇਟ ਆ ਰਹੀ ਹੈ ਕਿ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version