ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ ਸਮੇਤ ਹੋਰ ਮੁਲਜ਼ਮਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਜਾਂਚ ਪੂਰੀ ਹੋਣ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਨੇ ਸਾਰੇ ਪਟੀਸ਼ਨਕਰਤਾਵਾਂ ਨੂੰ ਕੋਈ ਲਾਭ ਦਿੱਤਾ ਹੈ। ਹਾਈ ਕੋਰਟ ਨੇ ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਕਿ ਪਟੀਸ਼ਨਕਰਤਾ ਜਾਂਚ ਵਿੱਚ ਸਹਿਯੋਗ ਕਰਨਗੇ ਅਤੇ ਕਿਸੇ ਵੀ ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਾਂਗੇ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ ਏਡੀਜੀਪੀ ਐਲਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਇਸ ਮਾਮਲੇ ਵਿੱਚ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫ਼ਰੀਦਕੋਟ ਦੀ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
