ਕੋਟਕਪੂਰਾ ਡੇਰਾ ਪ੍ਰੇਮੀ ਕਤਲ ਕਾਂਡ ‘ਚ ਵੱਡਾ ਖੁਲਾਸਾ, ਬਠਿੰਡਾ ‘ਚ ਤਾਇਨਾਤ ਸਬ ਇੰਸਪੈਕਟਰ ਦੇ ਪੁੱਤਰ ਨਾਲ ਜੁੜੇ ਤਾਰ


ਫਰੀਦਕੋਟ: ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਸੂਤਰਾਂ ਤੋਂ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਅਨੁਸਾਰ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਦੇ ਪੁੱਤਰ ਨੇ ਕਾਤਲਾਂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਕੀਤਾ। ਡੇਰਾ ਪ੍ਰੇਮੀ ਮਾਮਲੇ ‘ਚ ਨਵਾਂ ਮੋੜ, ਪੁਲਿਸ ਨੇ ਸਬ-ਇੰਸਪੈਕਟਰ ਦੇ ਬੇਟੇ ਨੂੰ ਚੁੱਕਿਆ D5 ਚੈਨਲ ਪੰਜਾਬੀ ਦੇ ਸੂਤਰਾਂ ਅਨੁਸਾਰ ਪੁਲਿਸ ਨੇ ਸਬ-ਇੰਸਪੈਕਟਰ ਦੇ ਬੇਟੇ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ, ਪਰ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਉਥੇ ਹੀ ਸਬ-ਇੰਸਪੈਕਟਰ ਦਾ ਕਹਿਣਾ ਹੈ ਕਿ ਉਸ ਦੇ ਬੇਟੇ ਨੂੰ ਇਕ ਦੋਸਤ ਦਾ ਫੋਨ ਆਇਆ ਕਿ ਮੇਰੇ ਕੁਝ ਦੋਸਤ ਆਏ ਹਨ ਅਤੇ ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਮੇਰੇ ਪੁੱਤਰ ਦਾ ਇਸ ਕਤਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *